ਸੰਸਾਰ

ਸਹਿਮ ਤੇ ਡਰ ਦੇ ਮਾਹੌਲ ਉਪਰ ਵਿਚਾਰ ਕਰਨ ਲਈ ਕਾਰੋਬਾਰੀਆਂ ਅਤੇ ਆਮ ਲੋਕਾਂ ਦਾ ਭਰਵਾਂ ਇਕੱਠ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 10, 2024 04:48 PM

 

ਸਰੀ-ਵੈਦਿਕ ਹਿੰਦੂ ਕਲਚਰਲ ਸੁਸਾਇਟੀ ਆਫ ਬੀ ਸੀ ਦੇ ਸੱਦੇ ਤੇ ਬੀਤੇ ਦਿਨ ਸਰੀ ਦੇ ਰਿਫਲੈਕਸ਼ਨ ਬੈਂਕੁਟ ਹਾਲ ਵਿੱਚ ਸ਼ਹਿਰ ਦੇ ਕਾਰੋਬਾਰੀਆਂ ਤੇ ਆਮ ਲੋਕਾਂ ਦਾ ਭਰਵਾਂ ਇਕੱਠ ਹੋਇਆ ਜਿਸ ਵਿੱਚ ਪਿਛਲੇ ਦਿਨਾਂ ਵਿੱਚ ਵੈਨਕੂਵਰ,  ਸਰੀ ਅਤੇ ਐਬਸਫੋਰਡ ਵਿੱਚ ਬਿਜਨਸਮੈਨਾਂ ਨੂੰ ਮਿਲੇ ਜਬਰੀ ਵਸੂਲੀ ਕਰਨ ਦੇ ਧਮਕੀ ਪੱਤਰ,  ਟੈਲੀਫੋਨ ਕਾਲਾਂ ਅਤੇ ਡਰਾਉਣ ਧਮਕਾਉਣ ਲਈ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਬਣੇ ਹਾਲਾਤ, ਅਮਨ ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਉਪਰ ਵਿਚਾਰ ਕੀਤਾ ਗਿਆ ਇਸ ਇਕੱਤਰਤਾ ਵਿੱਚ ਕਾਰੋਬਾਰੀ ਤੇ ਆਮ ਲੋਕਾਂ ਤੋਂ ਇਲਾਵਾ ਬੀਸੀ ਸਰਕਾਰ ਦੇ ਕੁਝ ਮੰਤਰੀਆਂ,  ਸਿਆਸੀ ਆਗੂਆਂ ਅਤੇ ਆਰਸੀਐਮਪੀ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ

 ਬੀ ਸੀ ਸਰਕਾਰ ਵੱਲੋਂ ਅਟਾਰਨੀ ਜਰਨਲ ਨਿੱਕੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਰਕਾਰ ਪਿਛਲੇ ਦਿਨਾਂ ਵਿਚ ਵਾਪਰੀਆਂ ਇਹਨਾਂ ਘਟਨਾਵਾਂ ਨੂੰ ਬੜੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਪੁਲਿਸ ਫੋਰਸ ਵੀ ਇਸ ਸੰਬੰਧ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਕਿਸੇ ਵੀ ਘਟਨਾ ਕਿਸੇ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਪੁਲਿਸ ਫੋਰਸ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਜਾਵੇ। ਸਰੀ ਸੈਂਟਰ ਤੋਂ ਲਿਬਰਲ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਨੇ ਵੀ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਉੱਪਰ ਆਪਣੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਲੋਕਾਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਕਰਨ ਲ ਅਮਨ ਕਾਨੂੰਨ ਬਿਹਤਰ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਉਹਨਾਂ ਕਿਹਾ ਕਿ ਫੈਡਰਲ ਸਰਕਾਰ ਵੀ ਇਹਨਾਂ ਘਟਨਾਵਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈ ਰਹੀ ਹੈ। ਸ. ਸਰਾਏ ਨੇ ਇਹ ਵੀ ਕਿਹਾ ਕਿ ਇਮੀਗ੍ਰੇਸ਼ਨ ਨੀਤੀਆਂ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਇਹਨਾਂ ਘਟਨਾਵਾਂ ਨਾਲ ਜੋੜ ਕੇ ਵੇਖਣਾ ਸਹੀ ਨਹੀਂ ਹੈ ਕਿਉਂਕਿ ਕੌਮਾਂਤਰੀ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਸਖਤ ਮਿਹਨਤ ਕਰਕੇ ਮੁਲਕ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਹਨਾਂ ਦਾਅਵਾ ਕੀਤਾ ਕਿ ਕੌਮਾਂਤਰੀ ਵਿਦਿਆਰਥੀਆਂ ਵਿੱਚੋਂ 95 ਫੀਸਦੀ ਵਿਦਿਆਰਥੀ ਬੇਹਦ ਈਮਾਨਦਾਰ ਹਨ। ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਕਿਹਾ ਕਿ ਸ਼ਹਿਰ ਵਿੱਚ ਕਾਰੋਬਾਰੀ ਭਾਈਚਾਰੇ ਦੀ ਸੁਰੱਖਿਆ ਆਰਸੀਐਮਪੀ ਬਿਹਤਰ ਕਰ ਸਕਦੀ ਹੈ।

 ਇਸ ਮੌਕੇ ਆਰਸੀਐਮਪੀ ਦੇ ਮੁਖੀ ਬਰਾਇਨ ਐਡਵਰਡ ਨੇ ਕਿਹਾ ਕਿ ਬਿਜਨਸ ਭਾਈਚਾਰੇ ਵਿੱਚ ਜੋ ਡਰ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ ਅਸੀਂ ਉਸ ਨੂੰ ਸਮਝਦੇ ਹਾਂ। ਪਰ ਪੁਲੀਸ ਦੀ ਅਪੀਲ ਹੈ ਕਿ ਅਜਿਹੀ ਕਿਸੇ ਵੀ ਹਾਲਤ ਵਿੱਚ ਪੁਲਿਸ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਵੈਨਕੂਵਰ, ਸਰੀ ਅਤੇ ਐਬਸਫੋਰਡ ਵਿੱਚ ਬਿਜਨਸ ਭਾਈਚਾਰੇ ਦੇ ਲੋਕਾਂ ਨੂੰ ਜਬਰੀ ਵਸੂਲੀ ਕਰਨ ਦੀਆਂ ਜਿਸ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ, ਉਸੇ ਤਰ੍ਹਾਂ ਹੀ ਟੋਰਾਂਟੋ, ਬਰੈਂਪਟਨ ਅਤੇ ਐਡਮਿੰਟਨ ਵਿੱਚ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਹਨਾਂ ਸਾਰੀਆਂ ਘਟਨਾਵਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਇੱਕੋ ਹੀ ਢੰਗ ਤਰੀਕਾ ਵਰਤਿਆ ਗਿਆ ਹੈ। ਉਹਨਾਂ ਕਿਹਾ ਕਿ ਬੇਸ਼ੱਕ ਸੋਸ਼ਲ ਮੀਡੀਆ ਉੱਪਰ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੀ ਚਰਚਾ ਹੈ ਪਰ ਇਹਨਾਂ ਅਫਵਾਹਾਂ ਉੱਪਰ ਉਦੋਂ ਤੱਕ ਯਕੀਨ ਨਹੀਂ ਕੀਤਾ ਜਾਵੇ ਜਦੋਂ ਤੱਕ ਪੁਲਿਸ ਫੋਰਸ ਕਿਸੇ ਵੀ ਘਟਨਾ ਦੀ ਤਹਿ ਤੱਕ ਜਾ ਕੇ ਅਸਲੀਅਤ ਦਾ ਪਤਾ ਨਹੀਂ ਲਾ ਲੈਂਦੀ ਉਹਨਾਂ ਇਹ ਵੀ ਦਾਅਵਾ ਕੀਤਾ ਕਿ ਲੋਅਰ ਮੇਨਲੈਂਡ ਵਿੱਚ ਅਜਿਹੀਆਂ ਸਿਰਫ ਤਿੰਨ ਘਟਨਾਵਾਂ ਦੀ ਹੀ ਪੁਸ਼ਟੀ ਹੋਈ ਹੈ ਉਹਨਾਂ ਸਾਰੇ ਲੋਕਾਂ ਨੂੰ ਇੱਕ ਵਾਰ ਫੇਰ ਸੱਦਾ ਦਿੱਤਾ ਕਿ ਜੇਕਰ ਕਿਸੇ ਨੂੰ ਜਬਰੀ ਵਸੂਲੀ ਕਰਨ ਦੀ ਕੋਈ ਧਮਕੀ ਮਿਲੇ ਜਾਂ ਕੋਈ ਅਜਿਹੀ ਜਾਣਕਾਰੀ ਦਾ ਪਤਾ ਲੱਗੇ ਤਾਂ ਤੁਰੰਤ ਉਹਨਾਂ ਨਾਲ ਜਾਂ ਉਹਨਾਂ ਦੀ ਟੀਮ ਦੇ ਕਿਸੇ ਵੀ ਅਫਸਰ ਨਾਲ ਸੰਪਰਕ ਕੀਤਾ ਜਾਵੇ। ਅਜਿਹਾ ਕਰਨ ਨਾਲ ਹੀ ਅਸੀਂ ਕੋ ਠੋਸ ਨਤੀਜੇ ਹਾਸਲ ਕਰਨ ਵਿੱਚ ਸਫਲ ਹੋ ਸਕਦੇ ਹਾਂ।

 ਇਸ ਇਕੱਠ ਵਿੱਚ ਹੋਰਨਾਂ ਤੋਂ ਇਲਾਵਾ ਬੀਸੀ ਦੇ ਲੇਬਰ ਮੰਤਰੀ ਹੈਰੀ ਬੈਂਸ,  ਰਾਜ ਮੰਤਰੀ ਜਗਰੂਪ ਬਰਾੜ,  ਸਾਬਕਾ ਮੰਤਰੀ ਡਾ. ਗੁਲਜ਼ਾਰ ਸਿੰਘ ਚੀਮਾ,  ਸਾਬਕਾ ਮੇਅਰ ਡੱਗ ਮੈਕਲਮ,  ਐਮਐਲਏ ਬਰੂਸ ਬੈਨਮੈਨ,  ਬੀਸੀ ਕੰਜਰਵੇਟਿਵ ਆਗੂ ਜੌਹਨ ਰਟਡ, ਸਰੀ ਦੇ ਕੌਂਸਲਰ ਹੈਰੀ ਬੈਂਸ,  ਮਨਦੀਪ ਨਾਗਰਾ,  ਯੂਨਾਟਿਡ ਬੀਸੀ ਦੀ ਆਗੂ ਪੁਨੀਤ ਸੁੰਦਰ,  ਨਾਰਥ ਡੈਲਟਾ ਤੋਂ ਨੌਜਵਾਨ ਆਗੂ ਅੰਮ੍ਰਿਤ ਢੋਟ,  ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ,  ਹਰਜੀਤ ਸਿੰਘ ਅਟਵਾਲ,  ਡਾ. ਜਸਵਿੰਦਰ ਦਿਲਾਵਰੀ,  ਮਨਦੀਪ ਧਾਲੀਵਾਲ,  ਜੋਡੀ ਤੂਰ ਹਾਜ਼ਰ ਸਨ ਇਸ ਇਕੱਤਰਤਾ ਦੇ ਪ੍ਰਬੰਧਕ ਅਤੇ ਵੈਦਿਕ ਹਿੰਦੂ ਕਲਚਰਲ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਗੋਇਲ ਨੇ ਹਾਜਰ ਸਭਨਾਂ ਕਾਰੋਬਾਰੀਆਂ,   ਸਰਕਾਰ ਦੇ ਨੁਮਾਂਇੰਦਿਆਂ, ਪੁਲਿਸ ਅਫਸਰਾਂ ਅਤੇ ਆਮ ਲੋਕਾਂ ਦਾ ਧਨਵਾਦ ਕੀਤਾ। ਇਕੱਤਰਤਾ ਦਾ ਸੰਚਾਲਨ ਵਿਜੇ ਸ਼ਰਮਾ ਨੇ ਕੀਤਾ

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ