ਸੰਸਾਰ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ, ਕਲਾਕਾਰਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 12, 2024 12:56 PM

 

ਸਰੀ- ਵੈਨਕੂਵਰ ਵਿਚਾਰ ਮੰਚ ਵੱਲੋਂ ਅੱਜ ਜਰਨੈਲ ਆਰਟ ਗੈਲਰੀ ਸਰੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕਰ ਕੇ ਪੰਜਾਬੀ ਦੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਇਸ ਮੌਕੇ ਬੋਲਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਪੰਜਾਬੀ ਸਾਹਿਤ ਦੇ ਸਮੂਹ ਪਾਠਕਾਂ ਨੂੰ ਗੁਰਦਿਆਲ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਦੱਸਿਆ ਕਿ ਲਿਖਾਰੀ ਸਭਾ ਬਰਨਾਲਾ ਇਲਾਕੇ ਦੀ ਪ੍ਰਸਿੱਧ ਸਾਹਿਤਕ ਸੰਸਥਾ ਸੀ ਅਤੇ ਗੁਰਦਿਆਲ ਸਿੰਘ ਵੀ ਉਸ ਸਭਾ ਦੇ ਮੈਂਬਰ ਸਨ ਅਤੇ ਉਸ ਸਭਾ ਵਿਚ ਉਨ੍ਹਾਂ ਦਾ ਮਿਲਾਪ ਗੁਰਦਿਆਲ ਸਿੰਘ ਨਾਲ ਹੋਇਆ। ਗੁਰਦਿਆਲ ਸਿੰਘ ਨੇ ਸ਼ੁਰੂ ਵਿਚ ਬਕੱਲਮਖ਼ੁਦ ਕਾਲਮ ਰਾਹੀਂ ਬਾਲ ਸਾਹਿਤ ਦੀ ਰਚਨਾ ਕੀਤੀ। ਕੁਝ ਕਵਿਤਾਵਾਂ ਵੀ ਲਿਖੀਆਂ ਸਨ ਜੋ ਗੁਰਦਿਆਲ ਸਿੰਘ ਰਾਹੀ ਦੇ ਨਾਂ ਹੇਠ ਪ੍ਰਕਾਸ਼ਿਤ ਹੋਈਆਂ, ਫਿਰ ਉਨ੍ਹਾਂ ਬਹੁਤ ਵਧੀਆ ਕਹਾਣੀਆਂ ਲਿਖੀਆਂ। ਜਦੋਂ ਉਨ੍ਹਾਂ ਦਾ ਪਹਿਲਾ ਨਾਵਲ ਮੜ੍ਹੀ ਦਾ ਦੀਵਾ ਪ੍ਰਕਾਸ਼ਿਤ ਹੋਇਆ ਤਾਂ ਉਸ ਨੇ ਪੰਜਾਬੀ ਨਾਵਲ ਨੂੰ ਅਹਿਮ ਮੋੜ ਦਿੱਤਾ। ‘ਮੜ੍ਹੀ ਦਾ ਦੀਵਾ’ ਪ੍ਰਕਾਸ਼ਿਤ ਹੋਣ ਉਪਰੰਤ ਦੇ ਗੁਰਦਿਆਲ ਸਿੰਘ ਦੇ ਨਾਮ ਨਾਲ “ਮੜ੍ਹੀ ਦਾ ਦੀਵਾ” ਜੁੜ ਗਿਆ।

 ਸ਼ਾਇਰ ਮੋਹਨ ਗਿੱਲ ਨੇ ਕਿਹਾ ਕਿ ਗੁਰਦਿਆਲ ਸਿੰਘ ਨੇ ਪੰਜਾਬੀ ਨਾਵਲ ਵਿਚ ਨਾਇਕ ਦੇ ਪ੍ਰਚੱਲਤ ਸੰਕਲਪ ਨੂੰ ਤੋੜਿਆ ਅਤੇ ਦੱਬੇ ਕੁਚਲੇ ਅਤੇ ਆਮ ਲੋਕਾਂ ਨੂੰ ਪੰਜਾਬੀ ਨਾਵਲ ਦੇ ਨਾਇਕ ਬਣਾਇਆ। ਉਨ੍ਹਾਂ ਦੇ ਨਾਵਲਾਂ ਵਿਚ ਲੇਖਕ ਖ਼ੁਦ ਕਿਤੇ ਨਜ਼ਰ ਨਹੀਂ ਆਉਂਦਾ ਸਗੋਂ ਪਾਤਰ ਹੀ ਆਪਣੇ ਸਹਿਜ ਰੂਪ ਵਿਚ ਪ੍ਰਗਟ ਹੁੰਦੇ ਹਨ। ਪ੍ਰਸਿੱਧ ਆਰਟਿਸਟ ਜਰਨੈਲ ਸਿੰਘ ਨੇ ਗੁਰਦਿਆਲ ਸਿੰਘ ਨੂੰ ਪੰਜਾਬੀ ਦੇ ਬਹੁਤ ਵੱਡੇ ਨਾਵਲਕਾਰ ਦੱਸਦਿਆਂ ਕਿਹਾ ਕਿ ‘ਮੜ੍ਹੀ ਦਾ ਦੀਵਾ’ ਤੇ ‘ਅਣਹੋਏ’ ਉਨ੍ਹਾਂ ਦੇ ਵਿਸ਼ਵ ਪ੍ਰਸਿੱਧ ਸ਼ਾਹਕਾਰ ਹਨ। ਉਨ੍ਹਾਂ ਆਪਣੇ ਨਾਵਲਾਂ ਵਿਚ ਠੇਠ ਮਲਵਈ ਭਾਸ਼ਾ ਨੂੰ ਪ੍ਰਸਾਰਨ ਦਾ ਵੀ ਵਿਸ਼ੇਸ਼ ਕਾਰਜ ਕੀਤਾ।

ਹਰਦਮ ਸਿੰਘ ਮਾਨ ਨੇ ਉਨ੍ਹਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਗੁਰਦਿਆਲ ਸਿੰਘ ਦੀ ਸਾਹਿਤਕ ਬੁੱਕਲ ਮਾਨਣ ਦਾ ਫ਼ਖ਼ਰ ਹਾਸਲ ਹੈ। ਉਹ ਬਹੁਤ ਹੀ ਦਰਵੇਸ਼ ਇਨਸਾਨ,  ਵੱਡੇ ਵਿਦਵਾਨ,  ਮਹਾਨ ਚਿੰਤਕ ਅਤੇ ਸਾਹਿਤਕਾਰ ਸਨ ਜਿਨ੍ਹਾਂ ਪੰਜਾਬੀ ਸਾਹਿਤ ਨੂੰ ਵਿਸ਼ਵ ਦੀਆਂ ਬੁਲੰਦੀਆਂ ਤੀਕ ਪੁਚਾਇਆ। ਸ਼ੁਰੂ ਵਿਚ ਉਨ੍ਹਾਂ ਦਾ ਜੀਵਨ ਬੇਹੱਦ ਸੰਘਰਸ਼ਮਈ ਰਿਹਾ। ਉਨ੍ਹਾਂ ਨੇ ਦਸ ਨਾਵਲਾਂ,  ਦਸ ਕਹਾਣੀ ਸੰਗ੍ਰਿਹਾਂ,  ਤਿੰਨ ਨਾਟਕਾਂ ਤੇ ਦਸ ਬਾਲ ਪੁਸਤਕਾਂ ਦੇ ਯੋਗਦਾਨ ਰਾਹੀਂ ਪੰਜਾਬੀ ਸਾਹਿਤ ਨੂੰ ਮਾਲੋਮਾਲ ਕੀਤਾ ਅਤੇ ਇਸ ਯੋਗਦਾਨ ਦੀ ਬਦੌਲਤ ਉਨ੍ਹਾਂ ਨੂੰ ਸਾਹਿਤ ਦੇ ਵੱਡੇ ਵੱਡੇ ਮਾਣ ਸਨਮਾਨ ਮਿਲੇ 

ਅੰਗਰੇਜ਼ ਬਰਾੜ ਨੇ ਉਨ੍ਹਾਂ ਨੂੰ ਸਾਡੇ ਸਮਿਆਂ ਦਾ ਬਹੁਤ ਵੱਡਾ ਲੇਖਕ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਨਿਵੇਕਲੀਆਂ ਪੈੜਾਂ ਪਾਈਆਂ। ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ ਗਿਆਨਪੀਠ ਹਾਸਲ ਕਰਨ ਦਾ ਵੀ ਫ਼ਖ਼ਰ ਪ੍ਰਾਪਤ ਹੋਇਆ। ਮਹਿੰਦਰਪਾਲ ਸਿੰਘ ਪਾਲ, ਬੌਬੀ ਦਿਓਲ, ਨਰਿੰਦਰ ਸਿੱਧੂ ਅਤੇ ਪ੍ਰੀਤਇੰਦਰ ਸਿੰਘ ਬਾਜਵਾ ਨੇ ਇਸ ਮੌਕੇ ਗੁਰਦਿਆਲ ਸਿੰਘ ਨਾਵਲਾਂ ਅਤੇ ਪਾਤਰ ਚਿਤਰਣ ਦੀ ਗੱਲ ਕੀਤੀ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ