ਸੰਸਾਰ

ਗ਼ਜ਼ਲ ਮੰਚ ਸਰੀ ਵੱਲੋਂ ਕੁਲਵਿੰਦਰ ਖਹਿਰਾ ਦੀ ਪੁਸਤਕ ‘ਹਨੇਰੇ ਦੀ ਤਲੀ ਤੇ’ ਰਿਲੀਜ਼

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 16, 2024 10:46 PM

ਸਰੀ-ਗ਼ਜ਼ਲ ਮੰਚ ਸਰੀ ਦੀ ਸਾਲ 2024 ਦੀ ਪਹਿਲੀ ਮੀਟਿੰਗ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬੀਤੇ ਸਾਲ ਮੰਚ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦਾ ਲੇਖਾ ਜੋਖਾ ਕੀਤਾ ਗਿਆ

ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਪਿਛਲੇ ਸਾਲ ਮੰਚ ਵੱਲੋਂ ਕਰਵਾਏ ਗਏ ਸਾਹਿਤਕ ਪ੍ਰੋਗਰਾਮਾਂ ਉੱਪਰ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਸਾਲ ਮੰਚ ਨੇ ਆਪਣੇ ਪ੍ਰੋਗਰਾਮਾਂ ਰਾਹੀਂ ਬਹੁਤ ਸਾਰੇ ਨਵੇਂ ਸਾਹਿਤਕ ਪਾਠਕਾਂ ਅਤੇ ਸਰੋਤਿਆਂ ਨੂੰ ਆਪਣੇ ਨਾਲ ਜੋੜਨ ਦਾ ਕਾਰਜ ਕੀਤਾ ਹੈ ਉਹਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਵੱਖ ਵੱਖ ਸਮਾਗਮਾਂ ਰਾਹੀਂ ਮੰਚ ਦੇ ਸ਼ਾਇਰ ਕ੍ਰਿਸ਼ਨ ਭਨੋਟ, ਰਾਜਵੰਤ ਰਾਜ, ਦਵਿੰਦਰ ਗੌਤਮ ਅਤੇ ਪਾਲ ਢਿੱਲੋਂ ਦੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਅਤੇ ਬਾਹਰੋਂ ਆਏ ਮਹਿਮਾਨ ਲੇਖਕਾਂ ਨਾਲ ਵਿਸ਼ੇਸ਼ ਪ੍ਰੋਗਰਾਮ ਰਚਾਏ ਗਏ। ਮੰਚ ਵੱਲੋਂ ਪੁਸਤਕਾਂ ਪ੍ਰਕਾਸ਼ਿਤ ਕਰਨ ਦਾ ਕਾਰਜ ਵੀ ਸ਼ੁਰੂ ਕੀਤਾ ਗਿਆ। ਉਹਨਾਂ ਕਿਹਾ ਕਿ ਮੰਚ ਵੱਲੋਂ ਅਜਿਹੀਆਂ ਸਰਗਰਮੀਆਂ ਅਤੇ ਪ੍ਰੋਗਰਾਮ ਇਸ ਸਾਲ ਵੀ ਜਾਰੀ ਰੱਖੇ ਜਾਣਗੇ।

ਇਸ ਮੌਕੇ ਬੋਲਦਿਆਂ ਸ਼ਾਇਰ ਰਾਜਵੰਤ ਰਾਜ ਨੇ ਦੱਸਿਆ ਕਿ ਗ਼ਜ਼ਲ ਮੰਚ ਸਰੀ ਦੀ ਵੈਬਸਾਈਟ ਬਣਾਈ ਗਈ ਹੈ ਅਤੇ ਇਹ ਵੈਬਸਾਈਟ 28 ਜਨਵਰੀ ਨੂੰ ਸਿਟੀ ਸੈਂਟਰ ਲਾਇਬਰੇਰੀ ਸਰੀ ਵਿਖੇ ਰਿਲੀਜ਼ ਕੀਤੀ ਜਾਵੇਗੀ ਮੀਟਿੰਗ ਦੌਰਾਨ ਟੋਰਾਂਟੋ ਦੇ ਸ਼ਾਇਰ ਕੁਲਵਿੰਦਰ ਖਹਿਰਾ ਦੀ ਗਜ਼ਲਾਂ ਦੀ ਪੁਸਤਕ ਹਨੇਰੇ ਦੀ ਤਲੀ ਤੇ’ ਰਿਲੀਜ਼ ਕੀਤੀ ਗਈ ਇਸ ਮੀਟਿੰਗ ਵਿੱਚ ਕ੍ਰਿਸ਼ਨ ਭਨੋਟ, ਦਸ਼ਮੇਸ਼ ਗਿੱਲ ਫਿਰੋਜ਼, ਹਰਦਮ ਸਿੰਘ ਮਾਨ,  ਪ੍ਰੀਤ ਮਨਪ੍ਰੀਤ ਅਤੇ ਰਣਦੀਪ ਖਹਿਰਾ ਵੀ ਸ਼ਾਮਲ ਸਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ