ਧਰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਕੌਮੀ ਮਾਰਗ ਬਿਊਰੋ | January 16, 2024 10:44 PM
ਅੰਮ੍ਰਿਤਸਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਬਘੇਲ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਭਲਕੇ ਸਜਾਏ ਜਾਣਗੇ ਜਲੌ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਭਲਕੇ 17 ਜਨਵਰੀ ਨੂੰ ਜਲੌ ਸਜਾਏ ਜਾਣਗੇ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ ਅਤੇ ਕਵੀ ਦਰਬਾਰ ਵੀ ਹੋਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ