ਸੰਸਾਰ

ਯੂਕੇ ਦੇ ਕੌਂਸਲ ਜਨਰਲ ਪਿਕਸ ਸੋਸਾਇਟੀ ਸਰੀ ਦੀਆਂ ਸੇਵਾਵਾਂ ਤੋਂ ਬੇਹੱਦ ਪ੍ਰਭਾਵਿਤ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 17, 2024 06:42 PM

 

ਸਰੀ-ਬੀਤੇ ਦਿਨੀਂ ਯੂਕੇ ਦੇ ਵੈਨਕੂਵਰ ਸਥਿਤ ਕੌਂਸਲ ਜਨਰਲ ਸ੍ਰੀ ਥਾਮਸ ਕੋਡਰਿੰਗਟਨ ਅਤੇ ਟੋਰਾਂਟੋ ਸਥਿਤ ਕੌਂਸਲ ਜਨਰਲ ਸ਼੍ਰੀਮਤੀ ਫੌਜੀਆ ਯੂਨਿਸ, ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸ (ਪਿਕਸ) ਸੋਸਾਇਟੀ ਦੇ ਮੁੱਖ ਦਫਤਰ ਸਰੀ ਵਿਖੇ ਪਹੁੰਚੇ। ਉਹਨਾਂ ਦੇ ਨਾਲ ਸਰੀ ਦੇ ਐਮਐਲਏ ਜਗਰੂਪ ਬਰਾੜ ਵੀ ਸਨ। ਪਿਕਸ ਦੇ ਸੀਈਓ ਸਤਬੀਰ ਚੀਮਾ ਨੇ ਤਿੰਨਾਂ ਸ਼ਖਸੀਅਤਾਂ ਦਾ ਭਰਵਾਂ ਸਵਾਗਤ ਕੀਤਾ।

ਇਹਨਾਂ ਤਿੰਨਾਂ ਸ਼ਖਸ਼ੀਅਤਾਂ ਨੇ ਪਿਕਸ ਦੇ ਮੁੱਖ ਦਫਤਰ ਤੋਂ ਇਲਾਵਾ ਪਿਕਸ ਅਸਿਸਟਡ ਲਿਵਿੰਗ ਹੋਮ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸ਼੍ਰੀਮਤੀ ਫੌਜੀਆ ਯੂਨਿਸ ਨੇ ਪਿਕਸ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਕਸ ਤੇ ਆ ਕੇ ਮੈਨੂੰ ਇਉਂ ਮਹਿਸੂਸ ਹੋ ਰਿਹਾ ਹੈ ਜਿਵੇਂ ਮੈਂ ਆਪਣੇ ਘਰ ਵਾਪਸ ਆ ਗਈ ਹੋਵਾਂ। ਉਨ੍ਹਾਂ ਕਿਹਾ ਕਿ ਕਿੰਨਾ ਪ੍ਰਭਾਵਸ਼ਾਲੀ ਸਫਰ ਹੈ ਕਿ ਪਿਕਸ ਦੀ 1987 ਵਿੱਚ ਸਿਰਫ 80 ਡਾਲਰ ਤੋਂ ਸ਼ੁਰੂ ਹੋਈ ਯਾਤਰਾ ਅੱਜ ਲਗਭਗ 24 ਮਿਲੀਅਨ ਡਾਲਰ ਤੱਕ ਪਹੁੰਚ ਚੁੱਕੀ ਹੈ।

ਮਿਸਟਰ ਥਾਮਸ ਕੋਡਰਿੰਗਟਨ ਨੇ ਸਰੀ ਅਤੇ ਯੂਕੇ ਵਿਚਾਲੇ ਸਬੰਧਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿਕਸ ਕਮਿਊਨਿਟੀ ਵੱਲੋਂ ਇਸ ਦਿਸ਼ਾ ਵਿੱਚ ਬਹੁਤ ਹੀ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰੀ ਅਤੇ ਯੂਕੇ ਦੇ ਲੋਕਾਂ ਦੇ ਆਪਸੀ ਸੰਬੰਧ ਉਨ੍ਹਾਂ ਲਈ ਖੁਸ਼ੀ ਦਾ ਸਬੱਬ ਹਨ। ਕਮਿਊਨਿਟੀ ਨੂੰ ਇਸ ਤਰ੍ਹਾਂ ਇਕੱਠੇ ਹੋ ਕੇ ਇੱਕ ਦੂਜੇ ਲਈ ਸਹਿਯੋਗ ਕਰਨਾ ਇਕ ਬਹੁਤ ਹੀ ਵਧੀਆ ਕਾਰਜ ਹੈ। ਇਸ ਨਾਲ ਭਾਈਚਾਰਕ ਅਤੇ ਸਹਿਯੋਗ ਦੀ ਭਾਵਨਾ ਮਜ਼ਬੂਤ ਹੁੰਦੀ ਹੈ ਅਤੇ ਇੱਕ ਦੂਜੇ ਨਾਲ ਮੇਲਜੋਲ ਕਨੇਡੀਅਨ ਜੀਵਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਵਿੱਚ ਮਦਦਗਾਰ ਬਣਦਾ ਹੈ।

ਪਿਕਸ ਦੇ ਮੁੱਖ ਦਫਤਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਹਾਸਲ ਕਰਨ ਉਪਰੰਤ ਇਹ ਤਿੰਨੇ ਮਹਿਮਾਨ ਪਿਕਸ ਵੱਲੋਂ ਚਲਾਏ ਜਾ ਰਹੇ ਅਸਿਸਟਡ ਲਿਵਿੰਗ ਹੋਮ ਵਿਖੇ ਵੀ ਗਏ ਅਤੇ ਉਥੇ ਪਿਕਸ ਸੋਸਾਇਟੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੇਖ ਕੇ ਬਹੁਤ ਖੁਸ਼ ਹੋਏ। ਪਿਛਲੇ ਸਾਲਾਂ ਦੌਰਾਨ ਪਿਕਸ ਵੱਲੋਂ ਕੀਤੇ ਵਿਕਾਸ ਅਤੇ ਪਿਕਸ ਸੁਸਾਇਟੀ ਵੱਲੋਂ ਕਮਿਊਨਿਟੀ ਦੀ ਸੇਵਾ ਲਈ ਸਮਰਪਿਤ ਭਾਵਨਾ ਨੇ ਦੋਹਾਂ ਕੌਂਸਲ ਜਨਰਲ ਬਹੁਤ ਪ੍ਰਭਾਵਿਤ ਕੀਤਾ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ