ਸੰਸਾਰ

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 18, 2024 06:33 PM

ਸਰੀ-ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸ਼ਰਧਾਲੂਆਂ ਵੱਨੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਹੈ ਕਿ ਇਸ ਸਾਲ ਜਿਹਨਾਂ ਛੇ ਪਰਿਵਾਰ ਨੂੰ ਬੱਚਿਆਂ ਦੀ ਦਾਤ ਨਸੀਬ ਹੋਈ ਉਹਨਾਂ ਨੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ,  ਮਿੱਤਰਾਂ ਨੂੰ ਇਸ ਸ਼ੁੱਭ ਮੌਕੇ ‘ਤੇ ਦਾਅਵਤ ਦਿੱਤੀ। ਸ਼ਾਮ ਹੁੰਦੇ ਸਾਰ ਹੀ ਗੁਰਦੁਆਰਾ ਸਾਹਿਬ ਵਿਖੇ ਰੌਣਕਾਂ ਲੱਗਣੀਆਂ ਸ਼ੁਰੂ ਹੋ  ਗਈਆਂ ਅਤੇ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਅਤੇ ਲੰਗਰ ਹਾਲ ਸੰਗਤਾਂ ਨਾਲ ਜਗਮਗ ਹੋ ਗਿਆ। ਗੁਰੂ ਘਰ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਮਧੁਰ ਕੀਰਤਨ ਨਾਲ ਨਿਹਾਲ ਕੀਤਾ।

ਹਾਜਰ ਪਰਿਵਾਰਾਂ ਅਤੇ ਸੰਗਤਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਭ ਪਰਿਵਾਰਾਂ,  ਉਹਨਾਂ ਦੇ ਸੱਦੇ ਉਪਰ ਆਈ ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਸ਼ੁਭ ਮੌਕੇ ‘ਤੇ ਸੰਗਤ ਨੇ ਗੁਰੂ ਘਰ ਦੇ ਪਿਛਲੇ ਪਾਸੇ ਲਾਈ ਲੋਹੜੀ ਦਾ ਵੀ ਆਨੰਦ ਮਾਣਿਆ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ