ਸੰਸਾਰ

ਪੱਤਰਕਾਰ ਗੁਰਪ੍ਰੀਤ ਸਿੰਘ ਦੀ ਕਿਤਾਬ '1984 : ਜਦੋਂ ਉਹ ਸਿੱਖਾਂ ਲਈ ਆਏ' ਦਾ ਰਿਲੀਜ਼ ਸਮਾਗਮ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 22, 2024 12:06 PM

ਸਰੀ- ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਦੀ ਨਵੀਂ ਕਿਤਾਬ '1984 : ਜਦੋਂ ਉਹ ਸਿੱਖਾਂ ਲਈ ਆਏਰਿਲੀਜ਼ ਕਰਨ ਹਿਤ ਬੀਤੇ ਦਿਨੀਂ ਸਟਰਾਅ ਬੇਰੀ ਹਿੱਲ ਲਾਇਬਰੇਰੀ ਸਰੀ ਵਿਖੇ ਸਮਾਗਮ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਪ੍ਰੋਗਰਾਮ ਦੇ ਸੰਚਾਲਕ ਡਾ. ਗੁਰਵਿੰਦਰ ਸਿੰਘ ਧਾਲੀਵਾਲ ਦੇ ਸੱਦੇ 'ਤੇ,  ਕੈਨੇਡਾ ਦੇ ਮੋਢੀ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ (ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ) ਨੂੰ ਯਾਦ ਕਰਦਿਆਂ ਇੱਕ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਸਮਾਗਮ ਦੀ ਪਹਿਲੇ ਬੁਲਾਰੇ ਜੈਨੇਫਰ ਸ਼ੈਰਫ ਨੇ ਮੂਲ ਵਾਸੀਆਂ ਦੀ ਧਰਤੀ 'ਤੇ ਵਿਚਾਰ ਚਰਚਾ ਦੀ ਸ਼ੁਰੂਆਤ ਕੀਤੀ। ਸਮਾਗਮ ਦੀ ਵਿਲੱਖਣਤਾ ਇਹ ਸੀ ਕਿ ਲੇਖਕ ਗੁਰਪ੍ਰੀਤ ਸਿੰਘ ਦੀ ਹੋਣਹਾਰ ਧੀ ਸ਼ਾਇਸਤਾ ਸਿੰਘ ਦੇ 16ਵੇਂ ਜਨਮ ਦਿਨ 'ਤੇ,  ਉਸ ਵੱਲੋਂ ਰਿਲੀਜ਼ ਕਰਾਈ ਗਈ। ਇਸ ਸਮਾਗਮ ਰਾਹੀਂ ਇਹ ਨਵੀਂ ਪਿਰਤ ਪਈ ਕਿ ਧੀਆਂ-ਪੁੱਤਾਂ ਦੇ ਜਨਮ ਦਿਨਾਂ ਨੂੰ ਕਿਤਾਬਾਂ ਦੀਆਂ ਸੌਗਾਤਾਂ ਰਾਹੀਂ ਮਨਾਇਆ ਜਾਵੇ।

ਬੁਲਾਰਿਆਂ ਵਿੱਚ ਪੁਸਤਕ ਦੇ ਲੇਖਕ ਗੁਰਪ੍ਰੀਤ ਸਿੰਘ,  ਚਿੱਤਰਕਾਰ ਜਰਨੈਲ ਸਿੰਘ,  ਇਮਤਿਆਜ਼ ਪੋਪਟ,  ਹਰਪ੍ਰੀਤ ਸਿੰਘ ਸੇਖਾ,  ਸੁਨੀਲ ਕੁਮਾਰ,  ਜਗਤਾਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋ,  ਕਵਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਅਤੇ ਹਕੂਮਤਾਂ ਦੀਆਂ ਧੱਕੇਸ਼ਾਹੀਆਂ ਤੋਂ ਇਲਾਵਾ,  ਨੌਜਵਾਨ ਪੀੜੀ ਨੂੰ ਇਤਿਹਾਸ ਨਾਲ ਜੋੜਨ ਬਾਰੇ ਖੁੱਲ੍ਹੀ ਚਰਚਾ ਕੀਤੀ।

ਅੰਤ ਵਿੱਚ ਕੈਨੇਡਾ ਬੀਸੀ ਦੀ ਵਿੱਦਿਆ ਮੰਤਰੀ ਰਚਨਾ ਸਿੰਘ ਨੇ ਸਮਾਗਮ ਵਿੱਚ ਸ਼ਾਮਿਲ ਸਭਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਤਾਬ ਨਾਲ ਤੇ ਲੇਖਕ ਜੁੜੀਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਇਹ ਕਿਤਾਬ ਅੰਗਰੇਜ਼ੀ ਵਿੱਚ ਗੁਰਪ੍ਰੀਤ ਸਿੰਘ ਵੱਲੋਂ ਲਿਖੀ ਗਈ ਹੈ,  ਜਿਸ ਦਾ ਪੰਜਾਬੀ ਅਨੁਵਾਦ ਬੂਟਾ ਸਿੰਘ ਮਹਿਮੂਦਪੁਰ ਨੇ ਕੀਤਾ ਹੈ ਅਤੇ ਕਿਤਾਬ ਵਿਚਲੀਆਂ ਪੇਂਟਿੰਗਜ਼ ਜਰਨੈਲ ਸਿੰਘ ਚਿੱਤਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਹਨ।

ਪੁਸਤਕ ਰਿਲੀਜ਼ ਮੌਕੇ ਗੁਰਪ੍ਰੀਤ ਸਿੰਘ ਅਤੇ ਰੈਡੀਕਲ ਦੇਸੀ ਵੱਲੋਂ ਏਅਰ ਇੰਡੀਆ ਬੰਬ ਧਮਾਕੇ ਦੀ ਮੁੜ ਜਾਂਚ ਲਈ ਤਿਆਰ ਕੀਤੀ ਗਈ ਪਟੀਸ਼ਨ ਨੂੰ ਸਰੋਤਿਆਂ ਅਤੇ ਪਾਠਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ