ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਕਵੀ ਦਰਬਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 22, 2024 12:08 PM

 

ਸਰੀ- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ-ਡੈਲਟਾ ਵਿਖੇ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ 'ਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਵਾਈ।

ਕੈਨੇਡਾ ਦੇ ਜੰਮਪਲ ਨੌਜਵਾਨ ਤੇ ਪੁੰਗਰਦੇ ਕਵੀਆਂ ਦੇ ਨਾਲ ਨਾਲ ਪ੍ਰਸਿੱਧ ਕਵੀਆਂ ਨੇ ਗੁਰੂ ਜੀ ਦੇ ਮਹਾਨ ਜੀਵਨ 'ਤੇ ਆਪਣੀਆਂ ਕਵਿਤਾਵਾਂ ਰਾਹੀਂ ਸ਼ਬਦਾਂ ਦੇ ਮੋਤੀਆਂ ਦੀਆਂ ਮਾਲਾਵਾਂ ਸੰਗਤਾਂ ਨੂੰ ਭੇਟਾ ਕੀਤੀਆਂ। ਇਸ ਕਵੀ ਦਰਬਾਰ ਵਿੱਚ ਪ੍ਰੋ. ਅਮਰੀਕ ਸਿੰਘ ਫੁੱਲ,  ਬੀਬੀ ਮੰਨਤ ਕੌਰ,  ਹਰਚੰਦ ਸਿੰਘ ਗਿੱਲ ਅੱਚਰਵਾਲ,  ਬੀਬੀ ਜਸਲੀਨ ਕੌਰ,  ਭਾਈ ਹਰਦਿਆਲ ਸਿੰਘ,  ਬੀਬੀ ਇੰਦਰਪ੍ਰੀਤ ਕੌਰ,  ਬੀਬੀ ਲਵਲੀਨ ਕੌਰ,  ਮਨਪ੍ਰੀਤ ਸਿੰਘ,  ਮਾਸਟਰ ਅਮਰੀਕ ਸਿੰਘ ਲੇਹਲ,  ਗੁਰਮੀਤ ਸਿੰਘ ਕਾਲਕਟ ਅਤੇ ਕੁਲਵੀਰ ਸਿੰਘ ਸਹੋਤਾ ਡਾਨਸੀਵਾਲ ਨੇ ਹਾਜ਼ਰੀ ਲਵਾਈ। ਕਵੀ ਦਰਬਾਰ ਦਾ ਸੰਚਾਲਨ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ।

ਅੰਤ ਵਿੱਚ ਕਵੀਆਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਜੀਤ ਸਿੰਘ ਬੱਲ ਵੱਲੋਂ ਸਰਟੀਫਿਕੇਟ ਭੇਟ ਕੀਤੇ ਗਏ। ਭਾਈ ਗੁਰਮੀਤ ਸਿੰਘ ਤੂਰ ਨੇ ਗੁਰਦੁਆਰਾ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਕਵੀ ਸਾਹਿਬਾਨ ਦਾ ਧੰਨਵਾਦ ਕੀਤਾ। 

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ