ਸੰਸਾਰ

ਵੈਨਕੂਵਰ ਖੇਤਰ ਵਿਚ ਹੜਤਾਲ ਕਾਰਨ ਅੱਜ਼ ਮੈਟਰੋ ਬੱਸ ਸੇਵਾ ਮੁਕੰਮਲ ਤੌਰ ‘ਤੇ ਠੱਪ ਰਹੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 23, 2024 06:17 PM

 

ਸਰੀ-ਕੋਸਟ ਮਾਊਂਟੇਨ ਬੱਸ ਕੰਪਨੀ ਦੇ ਯੂਨੀਅਨ ਦੇ ਹੜਤਾਲ ਕਾਰਨ ਅੱਜ ਮੈਟਰੋ ਵੈਨਕੂਵਰ ਖੇਤਰ ਵਿੱਚ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੀ ਜਿਸ ਕਾਰਨ ਹਰ ਰੋਜ਼ ਸਫਰ ਕਰਨ ਵਾਲੇ ਲੱਖ ਤੋਂ ਵਧੇਰੇ ਕੰਮਕਾਜੀ ਲੋਕਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਇਹ ਹੜਤਾਲ ਬੱਸ ਕੰਪਨੀ ਦੇ 180 ਸੁਪਰਵਾਈਜਰਾਂ ਦੀ ਤਨਖਾਹ ਵਿੱਚ ਵਾਧੇ ਦੀ ਮੰਗ ਨੂੰ ਕੋਸਟ ਮਾਊਂਟੇਨ ਬੱਸ ਕੰਪਨੀ ਵੱਲੋਂ ਸਵੀਕਾਰ ਨਾ ਕਰਨ ਅਤੇ ਦੋਹਾਂ ਧਿਰਾਂ ਵਿਚਕਾਰ ਹੋਈ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਹੋਈ। ਇਹ ਹੜਤਾਲ ਕੱਲ ਨੂੰ ਵੀ ਜਾਰੀ ਰਹੇਗੀ ਅਤੇ ਲੋਕਾਂ ਨੂੰ ਔਖਿਆਈ ਦਾ ਸਾਹਮਣਾ ਕੱਲ੍ਹ ਨੂੰ ਵੀ ਕਰਨ ਪਵੇਗਾ। ਪਰਸੋਂ ਸਵੇਰੇ ਇਸ ਹੜਤਾਲ ਦੇ ਖੁੱਲ੍ਹਣ ਦੀ ਆਸ ਹੈ।

ਇਸੇ ਦੌਰਾਨ ਕੋਸਟ ਮਾਊਂਟੇਨ ਬੱਸ ਕੰਪਨੀ  ਨੇ ਇੱਕ ਬਿਆਨ ਵਿੱਚ ਕਿਹਾ: “CUPE Local 4500 ਨਾਲ ਸਮਝੌਤਾ ਕਰਨ ਲਈ ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੁਪਰਵਾਈਜ਼ਰਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨੇ ਉਜਰਤ ਵਾਧੇ ਦੀ ਆਪਣੀ ਮੰਗ ਨੂੰ ਐਡਜਸਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਦੋਂ ਕਿ ਇਹ ਵਾਧਾ ਕੋਸਟ ਮਾਊਂਟੇਨ ਬੱਸ ਕੰਪਨੀ ਦੀਆਂ ਹੋਰ ਸਾਰੀਆਂ ਯੂਨੀਅਨਾਂ ਅਤੇ ਅਣਗਿਣਤ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਦੁਆਰਾ ਸਵੀਕਾਰ ਕੀਤੇ ਗਏ ਉਜਰਤ ਵਾਧੇ ਨਾਲੋਂ ਵਧੇਰੇ ਹੈ।

ਦੂਜੇ ਪਾਸੇ ਯੂਨੀਅਨ CUPE 4500 ਦੇ ਬੁਲਾਰੇ ਲਿਆਮ ਓ'ਨੀਲ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਹੜਤਾਲ ਕਾਰਨ ਆ ਰਹੀਆਂ ਮੁਸ਼ਕਿਲਾਂ ਦਾ ਅਫਸੋਸ ਹੈ ਅਤੇ ਯੂਨੀਅਨ ਨੇ ਹੜਤਾਲ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ,  ਵਿਚੋਲਗੀ ਵਿਚ 20 ਘੰਟੇ ਤੋਂ ਵੱਧ ਸਮਾਂ ਉਡੀਕ ਕੀਤੀ। ਯੂਨੀਅਨ ਨੇ ਸਮਝੌਤੇ ਦੀ ਪੇਸ਼ਕਸ਼ ਕੀਤੀ ਪਰ ਕੋਸਟ ਮਾਉਂਟੇਨ ਨੇ ਉਨ੍ਹਾਂ ਦੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਇਹ ਕਿਹਾ ਕਿ ਸੁਪਰਵਾਈਜ਼ਰਾਂ ਦੀਆਂ ਅਣਉਚਿਤ ਉਜਰਤਾਂ ਨੂੰ ਫਿਕਸ ਕਰਨ ਨਾਲ ਤਨਖਾਹਾਂ ਅਤੇ ਲਾਭਾਂ ਲਈ ਕੋਸਟ ਮਾਉਂਟੇਨ ਬੱਸ ਬਜਟ ਦਾ ਸਿਰਫ 0.05 ਪ੍ਰਤੀਸ਼ਤ ਤੋਂ ਵੀ ਘੱਟ ਖਰਚ ਆਵੇਗਾ।

ਟ੍ਰਾਂਸਲਿੰਕ ਦੇ ਸੀਈਓ ਕੇਵਿਨ ਕੁਇਨ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਹੜਤਾਲ ਤੋਂ ਨਿਰਾਸ਼ ਹਨ,  ਜਿਸ ਕਾਰਨ 300, 000 ਕੋਸਟ ਮਾਉਂਟੇਨ ਗਾਹਕ ਪ੍ਰਭਾਵਿਤ ਹੋਏ ਹਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ