ਸੰਸਾਰ

ਆਈ.ਐਸ.ਯੂ. ਫਾਉਂਡੇਸ਼ਨ ਨੇ ਸਾਲਾਨਾ ਜਨਰਲ ਮੀਟਿੰਗ ਮੌਕੇ ਲੋਹੜੀ ਦਾ ਤਿਉਹਾਰ ਮਨਾਇਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 24, 2024 07:26 PM

 

ਸਰੀ-ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਉਂਡੇਸ਼ਨ ਵੱਲੋਂ ਬੀਤੇ ਦਿਨੀਂ ਆਪਣੀ ਸਾਲਾਨਾ ਜਨਰਲ ਮੀਟਿੰਗ ਮੌਕੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ ਸ਼ਾਮਿਲ ਹੋਏ। ਇੰਪਾਇਰ ਬੈਂਕੁਇਹਾਅਸਸਰੀ ਵਿਚ ਹੋਏ ਇਸ ਪ੍ਰੋਗਰਾਮ ਵਿੱਚ ਰਜਨੀਸ਼ ਕੌਰ, ਜੋਬਨਪ੍ਰੀਤ ਸਿੰਘ। ਲਵਪ੍ਰੀਤ ਕੌਰ, ਨਵਜੋਤ ਗਿੱਲ, ਜਸਵਿੰਦਰ ਚਾਹਲ ਅਤੇ ਸ਼ੇਹਨੂਰ ਰੰਧਾਵਾ ਨੇ ਵੱਖ-ਵੱਖ ਮਨੋਰੰਜਕ ਖੇਡਾਂ ਰਾਹੀਂ ਪ੍ਰੋਗਰਾਮ ਨੂੰ ਦਿਲਚਸਪ ਬਣਾਇਆ ਅਤੇ ਬਹੁਤ ਸਾਰੇ ਵਿਦਿਆਰਥੀਆਂ ਦੀ ਇਨ੍ਹਾਂ ਖੇਡਾਂ ਵਿਚ ਸ਼ਮੂਲੀਅਤ ਕਰ ਕੇ ਪ੍ਰੋਗਰਾਮ ਦੀ ਖੂਬਸੂਰਤ ਨੂੰ ਮਾਣਿਆ।

 ਇਸ ਮੌਕੇ ਗੀਤ ਸੰਗੀਤ ਵੀ ਹੋਇਆ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਨੌਰਥ ਡੈਲਟਾ ਦੇ ਨੌਜਵਾਨ ਆਗੂ ਅੰਮ੍ਰਿਤ ਢੋਟ ਨੇ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਉਂਡੇਸ਼ਨ ਦੇ ਸਾਰੇ ਅਹੁਦੇਦਾਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਫਾਊਂਡੇਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਭਰਵੀਂ ਪ੍ਰਸੰਸਾ ਕਰਦਿਆਂ ਉਹਨਾਂ ਕਿਹਾ ਕਿ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਉਂਡੇਸ਼ਨ ਕਮਿਊਨਿਟੀ ਵਿੱਚ ਆਪਣਾ ਬਹੁਤ ਵਧੀਆ ਰੋਲ ਅਦਾ ਕਰ ਰਹੀ ਹੈ। ਉਹਨਾਂ ਆਪਣੇ ਵੱਲੋਂ ਇਸ ਫਾਊਂਡੇਸ਼ਨ ਨੂੰ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਪਿਕਸ ਸੋਸਾਇਟੀ ਸਰੀ ਦੇ ਮਾਰਕੀਟਿੰਗ, ਕਮਿਊਨੀਕੇਸ਼ਨ ਅਤੇ ਫੰਡਰੇਜ਼ਿੰਗ ਅਫਸਰ ਫਲਕ ਬੇਤਾਬ ਨੇ ਵੀ ਅੰਤਰਰਾਸ਼ਟਰੀ ਸਟੂਡੈਂਟ ਯੂਨੀਅਨ ਫਾਉਂਡੇਸ਼ਨ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ ਅਤੇ ਸਾਰੇ ਅਹੁਦੇਦਾਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਪਿਕਸ ਵੱਲੋਂ ਪੂਰਨ ਸਹਿਯੋਗ ਦੇਣ ਦੀ ਗੱਲ ਕਹੀ। ਪੰਜਾਬੀ ਸ਼ਾਇਰ ਅਤੇ ਮੀਡੀਆ ਪਰਸਨ ਹਰਦਮ ਸਿੰਘ ਮਾਨ ਨੇ ਵੀ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕੀਤੀ ਅਤੇ ਅਜਿਹੀਆਂ ਸਰਗਰਮੀਆਂ ਨੂੰ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਅਪੀਲ ਕੀਤੀ। ਪ੍ਰਾਈਮ ਏਸ਼ੀਆ ਟੀਵੀ ਦੇ ਹੋਸਟ ਜੋਗਰਾਜ ਸਿੰਘ ਕਾਹਲੋਂ ਨੇ ਵੀ ਸਾਰੇ ਵਿਦਆਰਥੀਆਂ ਨੂੰ ਲੋਹੜੀ ਦੇ ਤਿਓਹਾਰ ਦੀ ਵਧਾਈ ਦਿੱਤੀ।

ਫਾਊਂਡੇਸ਼ਨ ਦੇ ਪ੍ਰਧਾਨ ਜਸ਼ਨਪ੍ਰੀਤ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੀ ਪ੍ਰਬੰਧਕੀ ਟੀਮ ਅਤੇ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਵਿਦਿਆਰਥੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ