ਸੰਸਾਰ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਉਸਤਾਦ ਸ਼ਾਇਰ ਦੀਪਕ ਜੈਤੋਈ ਨੂੰ ਯਾਦ ਕੀਤਾ

ਹਰਦਮ ਮਾਨ/ਕੌਮੀ ਮਾਰਗ ਬਿਊਰੋ | February 16, 2024 06:51 PM

ਸਰੀ-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਪੰਜਾਬੀ ਦੇ ਉਸਤਾਦ ਸ਼ਾਇਰ ਦੀਪਕ ਜੈਤੋਈ ਦੀ ਬਰਸੀ ਦੇ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸੰਬੰਧ ਵਿਚ ਮੰਚ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਸਰਪ੍ਰਸਤ ਤੇ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਜਰਨੈਲ ਆਰਟ ਗੈਲਰੀ ਸਰੀ ਵਿਖੇ ਹੋਈ।

ਪੰਜਾਬੀ ਗ਼ਜ਼ਲ ਦੇ ਬਾਬਾ ਬੋਹੜ ਦੀਪਕ ਜੈਤੋਈ ਨੂੰ ਯਾਦ ਕਰਦਿਆਂ ਜਰਨੈਲ ਸਿੰਘ ਸੇਖਾ ਨੇ ਉਹਨਾਂ ਨਾਲ ਹੋਈਆਂ ਆਪਣੀਆਂ ਮੁਲਾਕਾਤਾਂ ਦਾ ਜ਼ਿਕਰ ਕੀਤਾ ਤੇ ਯਾਦਾਂ ਸਾਂਝੀਆਂ ਕੀਤੀਆਂ। ਉਹਨਾਂ ਦੀ ਉਸਤਾਦੀ ਦਾ ਨਿੱਘ ਮਾਨਣ ਵਾਲੇ ਜੈਤੋ ਦੇ ਸ਼ਾਇਰ ਹਰਦਮ ਸਿੰਘ ਮਾਨ ਨੇ ਉਸਤਾਦ ਸ਼ਾਇਰ ਨਾਲ ਬਿਤਾਏ ਦਿਨਾਂ ਨੂੰ ਯਾਦ ਕੀਤਾ। ਉਸ ਨੇ ਦੀਪਕ ਜੈਤੋਈ ਸਾਹਿਬ ਦੀ ਸਾਦਗੀ ਅਤੇ ਫੱਕਰਾਨਾ ਤਬੀਅਤ ਦੀ ਗੱਲ ਕੀਤੀ। ਉਹਨਾਂ ਬਹੁਤ ਹੀ ਪਿਆਰੇ ਗੀਤ ਲਿਖੇ ਜੋ ਪੰਜਾਬੀਆਂ ਦੇ ਜ਼ਬਾਨ ਉੱਤੇ ਲੋਕ ਗੀਤਾਂ ਵਾਂਗ ਚੜ੍ਹ ਗਏ। ਪੰਜਾਬੀ ਗੀਤਕਾਰੀ ਤੇ ਗਾਇਕੀ ਦੇ ਖੇਤਰ ਵਿੱਚ ਉਨ੍ਹਾਂ ਜਦੋਂ ਬੇਹੱਦ ਨਿਘਾਰ ਦੇਖਿਆ ਤਾਂ ਉਹਨਾਂ ਗੀਤਕਾਰੀ ਵੱਲੋਂ ਮੂੰਹ ਮੋੜ ਲਿਆ ਅਤੇ ਗ਼ਜ਼ਲ ਦੇ ਖੇਤਰ ਵੱਲ ਨੂੰ ਆਪਣਾ ਰੁਖ਼ ਕੀਤਾ। ਪੰਜਾਬੀ ਵਿੱਚ ਗ਼ਜ਼ਲ ਲਿਖਣ ਦੇ ਚੈਲਿੰਜ ਨੂੰ ਕਬੂਲ ਕਰਦਿਆਂ ਉਨ੍ਹਾਂ ਉਸਤਾਦ ਸ਼ਾਇਰ ਦਾ ਦਰਜਾ ਹਾਸਿਲ ਕੀਤਾ ਅਤੇ ਦੀਪਕ ਗ਼ਜ਼ਲ ਸਕੂਲ ਰਾਹੀਂ ਸੈਂਕੜੇ ਨਵੇਂ ਗ਼ਜ਼ਲਗੋਆ ਦੀ ਰਹਿਨੁਮਾਈ ਕੀਤੀ। ਹਰਦਮ ਸਿੰਘ ਮਾਨ ਨੇ ਉਹਨਾਂ ਦੇ ਰੋਜ਼ਾਨਾ ਜੀਵਨ ਤੇ ਰੋਜ਼ਾਨਾ ਦੇ ਕੰਮ ਕਾਜ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਆਪਣੀ ਸ਼ਰਧਾਂਜਲੀ ਉਹਨਾਂ ਨੂੰ ਭੇਂਟ ਕੀਤੀ।

ਸ਼ਾਇਰ ਮੋਹਨ ਗਿੱਲ ਨੇ ਕਿਹਾ ਕਿ ਪੰਜਾਬੀ ਗਜ਼ਲ ਨੂੰ ਪੈਰਾਂ ਸਿਰ ਖੜ੍ਹੀ ਕਰਨ ਅਤੇ ਇਸ ਦੇ ਪਾਸਾਰ ਵਿੱਚ ਉਸਤਾਦ ਦੀਪਕ ਜੈਤੋਈ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਪ੍ਰਸਿੱਧ ਆਰਟਿਸਟ ਜਰਨੈਲ ਸਿੰਘ ਨੇ ਜੈਤੋ ਵਿਖੇ ਉਹਨਾਂ ਨਾਲ ਹੋਈਆਂ ਆਪਣੀਆਂ ਮੁਲਾਕਾਤਾਂ ਅਤੇ ਯਾਦਾਂ ਬਾਰੇ ਦਸਦਿਆਂ ਕਿਹਾ ਕਿ ਉਹ ਬਹੁਤ ਹੀ ਨਿਮਰ ਅਤੇ ਸਾਫ਼ਗੋ ਇਨਸਾਨ ਸਨ। ਅੰਗਰੇਜ਼ ਬਰਾੜ ਨੇ ਉਹਨਾਂ ਦੇ ਗੀਤਾਂ ਦੀ ਗੱਲ ਕੀਤੀ ਅਤੇ ਕਿਹਾ ਕਿ ਆਹ ਲੈ ਮਾਈ ਸਾਂਭ ਕੁੰਜੀਆਂ…’ ਅਤੇ ਗੱਲ ਸੋਚ ਕੇ ਕਰੀ ਤੂੰ ਜ਼ੈਲਦਾਰਾ…’ ਗੀਤ ਅੱਜ ਵੀ ਪੰਜਾਬੀਆਂ ਵਿਚ ਹਰਮਨ ਪਿਆਰੇ ਹਨ। ਪੰਜਾਬੀ ਲੋਕ ਗੀਤਾਂ ਦਾ ਦਰਜਾ ਹਾਸਲ ਕਰ ਚੁੱਕੇ ਇਹਨਾਂ ਗੀਤਾਂ ਨੂੰ ਅੱਜ ਹੀ ਪੰਜਾਬੀ ਆਪਣੇ ਆਪ ਵਿਚ ਮਾਣ ਮਹਿਸੂਸ ਕਰ ਰਹੇ ਹਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ