ਸੰਸਾਰ

ਗੁਲਾਟੀ ਪਬਲਿਸ਼ਰਜ਼ ਸਰੀ ਵਿਖੇ ਮੀਨਾ ਸ਼ਰਮਾ ਦੀ ਅੰਗਰੇਜ਼ੀ ਪੁਸਤਕ ਰਿਲੀਜ਼ ਕੀਤੀ ਗਈ

ਹਰਦਮ ਮਾਨ/ਕੌਮੀ ਮਾਰਗ ਬਿਊਰੋ | February 24, 2024 08:27 PM

ਸਰੀ- ਬੀਤੇ ਦਿਨ ਗੁਲਾਟੀ ਪਬਲਿਸ਼ਰਸ ਸਰੀ ਵਿਖੇ ਮੀਨਾ ਸ਼ਰਮਾ ਦੀ ਅੰਗਰੇਜ਼ੀ ਪੁਸਤਕ “ਦਿ ਅਨਵਾਂਟਿਡ ਅੰਬਰੇਲਾ ਵਿਦ ਆਲਮਾਈਟੀ ਪਾਵਰਜ਼” (The Unwanted Umbrella With Almighty Powers) ਰਿਲੀਜ਼ ਕੀਤੀ ਗਈ। ਇਸ ਮੌਕੇ ਪੁਸਤਕ ਦੀ ਲੇਖਿਕਾ ਮੀਨਾ ਸ਼ਰਮਾ ਨੇ ਇਸ ਪੁਸਤਕ ਵਿੱਚ ਸ਼ਾਮਿਲ ਆਪਣੀਆਂ ਰਚਨਾਵਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਗੁਲਾਟੀ ਪਬਲਿਸ਼ਰਜ਼ ਲਿਮਟਡ ਦੇ ਸੰਚਾਲਕ ਅਤੇ ਪ੍ਰਕਾਸ਼ਿਕ ਸਤੀਸ਼ ਗੁਲਾਟੀ ਨੇ ਦੱਸਿਆ ਕਿ ਮੀਨਾ ਸ਼ਰਮਾ ਦੀ ਇਹ ਦੂਸਰੀ ਪੁਸਤਕ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਵੱਡ-ਆਕਾਰੀ ਸਚਿੱਤਰ ਪੁਸਤਕ ‘The Deliverance of the Heavens Creator’ ਪ੍ਰਕਾਸ਼ਿਤ ਹੋ ਚੁੱਕੀ ਹੈ।

ਇਸ ਮੌਕੇ ਹਾਜਰ ਵੈਨਕੂਵਰ ਵਿਚਾਰ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰਧਾਨ ਜਰਨੈਲ ਸਿੰਘ ਆਰਟਿਸਟ, ਜਨਰਲ ਸਕੱਤਰ ਮੋਹਨ ਗਿੱਲ, ਅੰਗਰੇਜ਼ ਬਰਾੜ ਅਤੇ ਹਰਦਮ ਮਾਨ ਨੇ ਇਸ ਪੁਸਤਕ ਲਈ ਮੀਨਾ ਸ਼ਰਮਾ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੀਨਾ ਸ਼ਰਮਾ ਦੇ ਪਰਿਵਾਰਕ ਮੈਂਬਰ ਅਤੇ ਉਸ ਦੀਆਂ ਸਹੇਲੀਆਂ ਵੀ ਮੌਜੂਦ ਸਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ