ਸੰਸਾਰ

ਸਰੀ ਦੇ ਲੇਖਕਾਂ ਨੇ ਪੰਜਾਬੀ ਸਾਹਿਤ ਅਕੈਡਮੀ ਲਈ ਚੁਣੇ ਗਏ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | March 05, 2024 12:16 PM

ਸਰੀ-ਸਰੀ ਦੇ ਲੇਖਕਾਂ ਨੇ ਪੰਜਾਬੀ ਸਾਹਿਤ ਅਕੈਡਮੀ ਦੀ ਚੋਣ ਵਿੱਚ ਚੁਣੇ ਗਏ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਅਤੇ ਉਸਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਇੱਥੇ ਗੁਲਾਟੀ ਪਬਲਿਸ਼ਰਜ਼ ਲਿਮਿਟਡ ਦੇ ਸਟੋਰ ਵਿੱਚ ਇਕੱਤਰ ਹੋਏ ਲੇਖਕਾਂ ਨੇ ਇਸ ਗੱਲ ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਕਿ ਇਹਨਾਂ ਚੋਣਾਂ ਵਿੱਚ ਸਭਨਾ ਧਿਰਾਂ ਵੱਲੋਂ ਬਹੁਤ ਹੀ ਸਾਰਥਿਕ ਭੂਮਿਕਾ ਅਦਾ ਕੀਤੀ ਗਈ ਅਤੇ ਇਹ ਚੋਣਾਂ ਬਹੁਤ ਹੀ ਵਧੀਆ ਲੋਕਤੰਤਰਕ ਢੰਗ ਨਾਲ ਹੋਈਆਂ। ਲੇਖਕਾਂ ਨੇ ਇਸ ਗੱਲ ਤੇ ਵੀ ਖੁਸ਼ੀ ਪ੍ਰਗਟ ਕੀਤੀ ਕਿ ਨਤੀਜੇ ਦਾ ਐਲਾਨ ਹੋਣ ਤੋਂ ਬਾਅਦ ਡਾਕਟਰ ਸਰਬਜੀਤ ਸਿੰਘ ਅਤੇ ਲਖਵਿੰਦਰ ਜੌਹਲ ਦੇ ਧੜੇ ਨੇ ਲੇਖਕਾਂ ਨੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਸਾਹਿਤਕ ਅਕੈਡਮੀ ਦੇ ਕਾਰਜਾਂ ਵਿੱਚ ਆਪਸੀ ਮੇਲ ਜੋਲ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਸਾਹਿਤ ਅਕੈਡਮੀ ਦੀ ਟੀਮ ਵਧਾਈ ਦੇਣ ਵਾਲਿਆਂ ਵਿਚ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰਸਿੱਧ ਆਰਟਿਸਟ ਜਰਨੈਲ ਸਿੰਘ, ਸ਼ਾਇਰ ਮੋਹਨ ਗਿੱਲ, ਸ਼ਾਇਰ ਸਤੀਸ਼ ਗੁਲਾਟੀ, ਪ੍ਰਸਿੱਧ ਵਿਦਵਾਨ ਡਾ. ਪ੍ਰਿਥੀਪਾਲ ਸਿੰਘ ਸੋਹੀ, ਲੇਖਕਾ ਪ੍ਰੋ. ਹਰਿੰਦਰ ਕੌਰ ਸੋਹੀ, ਸ਼ਾਇਰ ਹਰਦਮ ਮਾਨ, ਸ਼ਾਇਰ ਅੰਗਰੇਜ਼ ਬਰਾੜ ਅਤੇ ਨਵਰੂਪ ਸਿੰਘ ਸ਼ਾਮਿਲ ਸਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ