ਸੰਸਾਰ

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'  

ਕੌਮੀ ਮਾਰਗ ਬਿਊਰੋ | March 07, 2024 08:53 PM
ਬਰਲਿਨ- ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।
 
ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।
 
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ।
 
ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ  ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।
 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ