ਸੰਸਾਰ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਜਗਤਾਰ ਸਿੰਘ ਭੁੱਲਰ / ਕੌਮੀ ਮਾਰਗ ਬਿਊਰੋ | March 08, 2024 08:25 PM

ਸ੍ਰੀ ਨਨਕਾਣਾ ਸਾਹਿਬ- ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਗਈ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਪੁੱਜੇ 53 ਮੈਂਬਰੀ ਵਫ਼ਦ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ , ਜਿੱਥੇ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਇਆ ਸਿੰਘ ਨੇ ਜਿੱਥੇ ਵਫ਼ਦ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਨਾਲ ਹੀ ਜੈਕਾਰਿਆਂ ਦੀ ਗੂੰਜ ਵਿੱਚ ਵਫ਼ਦ 'ਤੇ ਫੁੱਲ ਵੀ ਵਰਸਾਏ ਗਏ । ਇਸ ਵਫ਼ਦ ਦੀ ਸਾਂਝੇ ਤੌਰ ਤੇ ਲਾਹੌਰ ਤੋਂ ਨਨਕਾਣਾ ਸਾਹਿਬ ਵਿਖੇ ਗਏ ਵਫ਼ਦ ਦੀ ਅਗਵਾਈ ਚੀਫ਼ ਕੁਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਅਤੇ ਡਾਕਟਰ ਸੁਗੜਾ ਸਦਫ਼ ਸਾਬਕਾ ਡਾਇਰੈਕਟਰ ਪੰਜਾਬ ਕਲਾ ਤੇ ਆਰਟਸ ਵਿਭਾਗ ਨੇ ਕੀਤੀ । ਜਿੱਥੇ ਭਾਈ ਦਇਆ ਸਿੰਘ ਸਿੰਘ ਨੇ ਅਰਦਾਸ ਕਰਕੇ ਸਰਬਤ ਦੇ ਭਲੇ ਦੀ ਮੰਗ ਕੀਤੀ ਉਥੇ ਹੀ ਵਿਸ਼ਵ ਪੰਜਾਬੀ ਕਾਂਗਰਸ ਭਾਰਤੀ ਚੈਪਟਰ ਦੇ ਮੀਤ ਪ੍ਰਧਾਨ ਗੁਰਭਜਨ ਗਿੱਲ ਨੇ ਸੰਬੋਧਨ ਕਰਦੇ ਹੋਏ ਕਿਹਾ ਅਸੀਂ ਸ਼ੁਕਰਗੁਜ਼ਾਰ ਹਾਂ ਕਿ ਲਹਿੰਦੇ ਪੰਜਾਬ ਵਿੱਚ ਪਹਿਲਾ ਸਿੱਖ ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ । ਉਨ੍ਹਾਂ ਨਾਲ ਹੀ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਨੂੰ ਸਮਰਪਿਤ ਰਚਨਾਵਾਂ ਵੀ ਬੜੀ ਸ਼ਰਧਾ ਨਾਲ ਪੜੀਆਂ ਗਈਆਂ। ਇਸਤੋਂ ਇਲਾਵਾ ਪੰਜਾਬੀ ਗਾਇਕ ਤੇ ਫ਼ਿਲਮੀ ਹੀਰੋ ਰਵਿੰਦਰ ਗਰੇਵਾਲ ਨੇ ਧਾਰਮਿਕ ਗੀਤਾਂ ਰਾਹੀਂ ਸ਼ਰਧਾਂ ਭੇਂਟ ਕੀਤੀ। ਇਸ ਦੌਰਾਨ ਦਿਆਲ ਸਿੰਘ ਰਿਸਰਚ ਐਂਡ ਕਲਚਰ ਫੋਰਮ ਦੇ ਡਾਇਰੈਕਟਰ ਡਾਕਟਰ ਅਬਦੁਲ ਰਜ਼ਾਕ ਸ਼ਾਹਿਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਅਗਰ ਕਿਸੇ ਨੇ ਆਪਣੇ ਪਰਿਵਾਰ ਨਾਲ ਵੀ ਲਾਹੌਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣਾ ਹੋਵੇਗਾ ਤਾਂ ਅਸੀਂ ਪ੍ਰਬੰਧ ਕਰਿਆ ਕਰਾਂਗੇ। ਇਸੇ ਤਰ੍ਹਾਂ ਡਾਕਟਰ ਸਦਫ਼ ਨੇ ਕਿਹਾ ਇਸ ਸਾਲ ਦੇ ਅੰਤ ਤੱਕ ਦੋਹਾਂ ਪੰਜਾਬਾਂ ਦੇ ਕਵੀਆਂ ਨੂੰ ਲੈਕੇ ਅੰਤਰਾਸ਼ਟਰੀ ਮੁਸ਼ਹਿਰਾ ਸਮਲੇਨ ਵੀ ਕਰਵਾਇਆ ਜਾਵੇ ਜਿਸ ਵਿੱਚ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਆਉਣ। ਇਸ ਵਫ਼ਦ ਵਿੱਚ ਸੁਖਵਿੰਦਰ ਅੰਮ੍ਰਿਤ, ਗੁਰਭਜਨ ਗਿੱਲ, ਬਲਵਿੰਦਰ ਸੰਧੂ, ਜੰਗ ਬਹਾਦਰ ਗੋਇਲ , ਨੀਲਮ ਗੋਇਲ, ਸੁਸ਼ੀਲ ਦੁਸਾਂਝ, ਕਮਲ ਦੁਸਾਂਝ, ਜਸਦੇਵ ਸਿੰਘ ਸੇਖੋਂ, ਰਵੀ ਰਵਿੰਦਰ, ਜੰਗ ਬਹਾਦੁਰ ਗੋਇਲ, ਬਲਕਾਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚੰਡੀਗੜ੍ਹ, ਸੁਸ਼ੀਲ ਦੁਸਾਂਝ, ਇੰਗਲੈਂਡ ਤੋਂ ਅਜ਼ੀਮ ਸ਼ੇਖਰ, ਇੰਗਲੈਂਡ ਤੋਂ ਜਸਵਿੰਦਰ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਡਾਕਟਰ ਗੁਰਦੀਪ ਕੌਰ , ਪੰਜਾਬੀ ਅਦਾਕਾਰ ਸੁਨੀਤਾ ਧੀਰ, ਅਨੀਤਾ ਸ਼ਬਦੀਸ਼, ਸ਼ਬਦੀਸ਼ ਮਨਜੀਤ ਕੌਰ ਪੱਡਾ, ਸੇਵਾ ਮੁਕਤ ਆਈ ਏ ਐਸ ਮਾਧਵੀ ਕਟਾਰੀਆ, ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਗੁਰਤੇਜ ਸਿੰਘ ਕੋਹਾਰਵਾਲਾ ਅਤੇ ਪੰਜਾਬੀ ਸਿਨੇਮਾ ਦੇ ਅਦਾਕਾਰ ਸਵੈਰਾਜ ਸਿੰਘ ਸੰਧੂ , ਰਤਨ ਸਿੰਘ ਢਿੱਲੋਂ, ਹਰਵਿੰਦਰ ਸਿੰਘ ਚੰਡੀਗੜ੍ਹ, ਐਚ ਐਮ ਵੀ ਕਾਲਜ ਜਲੰਧਰ ਦੇ ਪ੍ਰੋਫੈਸਰ ਨਵਰੂਪ ਕੌਰ, ਐਸ ਡੀ ਕਾਲਜ ਬਰਨਾਲਾ ਦੇ ਪ੍ਰੋਫੈਸਰ ਤਰਸਪਾਲ ਕੌਰ, ਸੁਨੀਲ ਕਟਾਰੀਆ, ਪੱਤਰਕਾਰ ਸ਼ਵਿੰਦਰ ਸਿੰਘ , ਪੱਤਰਕਾਰ ਸੁਖਜਿੰਦਰ ਮਾਨ, ਲੇਖਕ ਦਲਜੀਤ ਸਿੰਘ ਸ਼ਾਹੀ , ਗੁਰਚਰਨ ਕੌਰ ਕੋਛੜ, ਬਲਵਿੰਦਰ ਸਿੰਘ ਸੰਧੂ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਭੁਪਿੰਦਰ ਕੌਰ ਪ੍ਰੀਤ, ਜਗਦੀਪ ਸਿੰਘ ਸਿੱਧੂ, ਜੈ ਇੰਦਰ ਚੌਹਾਨ, ਰਾਜਵੰਤ ਕੌਰ ਬਾਜਵਾ ਆਦਿ ਸ਼ਾਮਿਲ ਸਨ । ਭਲਕੇ ਚੜ੍ਹਦੇ ਪੰਜਾਬ ਤੋਂ ਆਇਆ ਵਫ਼ਦ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਜਾਵੇਗਾ ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ