ਸੰਸਾਰ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | March 11, 2024 11:28 AM

 

ਸਰੀ- ਕੈਨੇਡਾ ਦੇ ਰੁਜ਼ਗਾਰ,  ਕਾਰਜ ਸ਼ਕਤੀ, ਵਿਕਾਸ ਅਤੇ ਸਰਕਾਰੀ ਭਾਸ਼ਾਵਾਂ ਦੇ ਮੰਤਰੀ ਰੈਂਡੀ ਬੋਇਸਨੌਲਟ ਨੇ ਔਰਤਾਂ ਨੂੰ ਹੁਨਰਮੰਦ ਕਿੱਤਿਆਂ ਦੀ ਖੋਜ,  ਉਹਨਾਂ ਦੀ ਤਿਆਰੀ ਅਤੇ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਜਿਸ ਤਹਿਤ ਸਰਕਾਰ ਵੱਲੋਂ 39 ਰੈੱਡ ਸੀਲ ਟਰੇਡਾਂ ਵਿਚਲੀਆਂ ਰੁਕਾਵਟਾਂ ਹਟਾਉਣ ਲਈ ਅਤੇ ਕਰੀਅਰ ਬਣਾਉਣ ਵਿਚ 6, 400 ਯੋਗ ਔਰਤਾਂ ਦੀ ਸਹਾਇਤਾ ਕਰਨ ਲਈ 15 ਪ੍ਰੋਜੈਕਟ ਉਲੀਕੇ ਗਏ ਹਨ ਜਿਨ੍ਹਾਂ ਉਪਰ 28 ਮਿਲੀਅਨ ਡਾਲਰ ਤੋਂ ਵੱਧ ਫੰਡ ਖਰਚ ਕੀਤੇ ਜਾਣਗੇ।

ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸ (PICS) ਸੋਸਾਇਟੀ ਸਰੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿਚ ਇਹ ਐਲਾਨ ਗਰਦਿਆਂ ਰੈਂਡੀ ਬੋਇਸੋਨੌਲਟ ਨੇ ਕਿਹਾ ਕਿ ਐਲਾਨ ਕੀਤੇ ਗਏ ਇਨ੍ਹਾਂ ਪ੍ਰੋਜੈਕਟਾਂ ਵਿੱਚੋਂ ਇੱਕ ਪ੍ਰੋਜੈਕਟ ਪਿਕਸ ਸੁਸਾਇਟੀ ਸਰੀ ਲਈ ਹੋਵਗਾ ਜਿਸ ਰਾਹੀਂ 120 ਨਵੀਆਂ ਪ੍ਰਵਾਸੀ ਅਪ੍ਰੈਂਟਿਸ ਔਰਤਾਂ ਨੂੰ ਕੈਨੇਡਾ ਵਿਚ ਆਪਣਾ ਕਰੀਅਰ ਨੈਵੀਗੇਟ ਕਰਨ ਲਈ ਹੁਨਰ ਅਤੇ ਉੱਤਮਤਾ ਪ੍ਰਦਾਨ ਕਰਨ ਵਿਚ ਮਦਦ ਕੀਤੀ ਜਾਵੇਗੀ।

ਇਸ ਮੌਕੇ ਬੋਲਦਿਆਂ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ (ਪਿਕਸਸੋਸਾਇਟੀ ਦੇ ਸੀਈਓ ਅਤੇ ਪ੍ਰਧਾਨ ਸਤਿਬੀਰ ਸਿੰਘ ਚੀਮਾ ਨੇ ਕਿਹਾ ਕਿ ਪਿਕਸ ਸੁਸਾਇਟੀ ਆਪਣੇ ਭਾਗੀਦਾਰਾਂ ਨੂੰ ਤਕਨੀਕੀ ਹੁਨਰ,  ਪ੍ਰਮਾਣੀਕਰਨ ਅਤੇ ਵਿਹਾਰਕ ਤਜਰਬੇ ਸਹਿਤ ਅਜਿਹੀ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਨ ਲਈ ਉਤਾਵਲੀ ਹੈ ਜਿਸ ਦੀ ਵਪਾਰਕ ਖੇਤਰ ਵਿੱਚ ਬੇਹੱਦ ਲੋੜ ਹੈ। ਇਹ ਪ੍ਰੋਗਰਾਮ ਔਰਤਾਂ ਨੂੰ ਉਹਨਾਂ ਦੇ ਵਪਾਰਕ ਪ੍ਰਮਾਣੀਕਰਨ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਉਹਨਾਂ ਦੇ ਭਵਿੱਖਤ ਕਰੀਅਰ ਲਈ ਲੋੜੀਂਦੇ ਵਿਹਾਰਕ ਹੁਨਰ ਪ੍ਰਾਪਤ ਕਰਨ ਵਿਚ ਸਹਾਇਤਾ ਕਰੇਗਾ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ