ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 18, 2024 09:13 PM

ਨਵੀਂ ਦਿੱਲੀ- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਮ ਰੰਗਾਂ ਦੀ ਹੋਲੀ ਖੇਡਣ ਦੀ ਥਾਂ ਤੇ ਖਾਲਸਾ ਪੰਥ ਅੰਦਰ ਚੜ੍ਹਦੀ ਕਲਾ ਦਾ ਸੰਚਾਰ ਕਰਨ ਲਈ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਹੋਲਾ ਮਹੱਲਾ ਮਨਾਉਣਾ ਸ਼ੁਰੂ ਕੀਤਾ। ਇਸ ਵਿੱਚ ਦੋ ਦਲ ਬਣਾ ਕੇ ਪਾਤਸ਼ਾਹ ਜੀ ਆਪਣੇ ਸਿੱਖਾਂ ਨੂੰ ਜੰਗੀ ਪੈਂਤੜੇ ਸਿਖਾਉਂਦੇ ਅਤੇ ਦੋਹਾਂ ਦਲਾਂ ਦੇ ਸੂਰਮਿਆਂ ਨੂੰ ਮਾਣ ਸਨਮਾਨ ਦੇਂਦੇ ਸਨ । ਕਲਗੀਧਰ ਪਾਤਸ਼ਾਹ ਵੱਲੋ ਚਲਾਈ ਗਈ ਮਹਾਨ ਪ੍ਰੰਪਰਾ ਤੇ ਪਹਿਰਾ ਦੇਂਦੇ ਹਰ ਸਾਲ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਮੁਹੱਲਾ ਕੱਢਿਆ ਜਾਂਦਾ ਹੈ । ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਪੰਜ ਸਿੰਘ ਸਾਹਿਬਾਨ ਅਤੇ ਬਾਣੇ ਵਿੱਚ ਸਜੀਆਂ ਵੱਡੀ ਗਿਣਤੀ ਵਿੱਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਗਮ ਸ਼ੁਰੂ ਹੋਇਆ ਤੇ ਮੁਹੱਲਾ ਕੱਢਿਆ ਗਿਆ ।
ਮੁਹੱਲੇ ਦੀ ਅਗਵਾਈ ਪੰਜ ਸਿੰਘ ਸਾਹਿਬਾਨ ਕਰ ਰਹੇ ਸਨ ਤੇ ਉਹਨਾਂ ਮਗਰ ਘੋੜਿਆਂ ਤੇ ਸਵਾਰ ਗੁਰੂ ਕੀਆਂ ਲਾਡਲੀਆਂ ਫੌਜਾਂ ਸੋਭਾ ਪਾ ਰਹੀਆਂ ਸਨ ਤੇ ਪਿੱਛੇ ਪਿੱਛੇ ਗੁਰੂ ਕੀਆਂ ਸੰਗਤਾਂ ਵਾਹਿਗੁਰੂ ਗੁਰਮੰਤਰ ਦਾ ਜਾਪ ਕਰਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਅਸਥਾਨ ਤੇ ਪੁੱਜ ਕੇ ਨਮਸ਼ਕਾਰ ਕਰਨ ਉਪਰੰਤ ਸਾਰਾ ਜਲੋ ਭਾਈ ਨਿੱਝਰ ਯਾਦਗਾਰੀ ਬਿਲਡਿੰਗ ਮੂਹਰੇ ਪੁੱਜਾ ਅਤੇ ਜਿਹੜੀ ਬਿਲਡਿੰਗ ਭਾਈ ਨਿੱਝਰ ਨੇ ਕੇਵਲ ਇੱਕ ਸਾਲ ਵਿੱਚ ਤਿਆਰ ਕਰਵਾਈ ਸੀ ਉਸ ਬਿਲਡਿੰਗ ਦਾ ਨਾਮਕਰਨ ਉਦਘਾਂਟਨ ਪੰਜ ਸਿੰਘ ਸਾਹਿਬਾਨ ਵੱਲੋਂ ਸ਼ਹੀਦ ਦੇ ਸਤਿਕਾਰਯੋਗ ਪਿਤਾ ਜੀ ਅਤੇ ਭੁਚੰਗੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਦੀ ਹਾਜ਼ਰੀ ਵਿੱਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਕੀਤਾ ਗਿਆ ।ਗੁਰਦੁਆਰਾ ਸਾਹਿਬ ਦੇ ਅਕਾਲ ਖ਼ਾਲਸਾ ਗਤਕਾ ਅਖਾੜਾ ਅਤੇ ਮਾਤਾ ਸਾਹਿਬ ਕੌਰ ਗਤਕਾ ਦੇ ਉਸਤਾਦ ਭਾਈ ਜਗਜੀਤ ਸਿੰਘ ਤੇ ਮਿਲਨਜੀਤ ਕੌਰ ਵੱਲੋਂ ਸਿਖਾਏ ਕਨੇਡਾ ਦੇ ਜੰਮਪਲ ਬੱਚੇ ਬੱਚੀਆਂ ਵੱਲੋਂ ਨੀਲੇ ਬਾਣੇ ਪਹਿਨਕੇ ਸ਼ਾਸਤਰਾਂ ਦੇ ਜੌਹਰ ਪ੍ਰਦਰਸ਼ਨ ਸੰਗਤਾਂ ਸਾਹਮਣੇ ਪੇਸ਼ ਕੀਤੇ ਗਏ ਅਤੇ ਵੱਖ ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂ ਬੱਚਿਆਂ ਨੂੰ ਟੀ ਸ਼ਰਟਾਂ ਇਨਾਮ ਵਜੋਂ ਦਿੱਤੀਆਂ ਗਿਈਆਂ । ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਲਈ ਨਿਉਯਾਰਕ ਪੇਂਟ ਵਾਲੇ ਭਾਈ ਸਰਾਏ, ਅਨਮੋਲ ਸਵੀਟ ਦੇ ਭਾਈ ਸਹੋਤਾ ਤੇ ਭਾਈ ਟੁੱਟ ਦੇ ਪਰਿਵਾਰਾਂ ਵੱਲੋ ਆਈਆਂ ਹੋਈਆਂ ਸੰਗਤਾਂ ਵਾਸਤੇ ਖ਼ਾਸ ਪਕਵਾਨ ਤਿਆਰ ਕਰਕੇ ਸੰਗਤਾਂ ਨੂੰ ਛਕਾਏ ਗਏ । ਸਾਰਾ ਦਿਨ ਖਾਲਸਾਈ ਜਾਹੋ-ਜਲਾਲ ਵਿੱਚ ਖ਼ਾਲਸਾਈ ਬੋਲੇ ਤੇ ਸ਼ੇਅਰੋ ਸ਼ੇਅਰੀ ਚੱਲਦੀ ਰਹੀ ਤੇ ਸੰਗਤਾਂ ਅਨੰਦ ਮਾਣਦੀਆਂ ਰਹੀਆਂ ਸਾਉਡ ਸਿਸਟਮ ਦੀ ਸੇਵਾ ਗੁਰੂ ਘਰ ਦੀ ਟਿਕਟੀਮ ਤੇ ਮੈਨੇਜਰ ਸਾਹਿਬ ਵੱਲੋ ਨਿਭਾਈ ਗਈ ਫੋਟੋਗ੍ਰਾਫੀ ਦੀ ਸੇਵਾ ਭਾਈ ਹਰਜੀਤ ਸਿੰਘ ਅਤੇ ਭਾਈ ਨਰਿੰਦਰ ਸਿੰਘ ਵੱਲੋ ਨਿਭਾਈ ਗਈ । ਸਟੇਜ ਸੰਚਾਲਨ ਦੀ ਸੇਵਾ ਗੁਰੂ ਘਰ ਦੇ ਸੈਕਟਰੀਆਂ ਵੱਲੋਂ ਮਿਲ ਕੇ ਨਿਭਾਈ ਗਈ ਅਤੇ ਸਮੂਹ ਸੰਗਤਾਂ ਦਾ ਸਮਾਗਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਤੇ ਧੰਨਵਾਦ ਕੀਤਾ ਗਿਆ ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ