ਸੰਸਾਰ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | March 23, 2024 08:36 PM

ਪਾਕਿਸਤਾਨ ਸਰਕਾਰ ਨੇ ਪੰਜਾਬ ਸਰਕਾਰ ਵਿਚ ਘਟ ਗਿਣਤੀਆਂ ਦੇ ਮੰਤਰੀ ਅਤੇ ਬ੍ਰਾਂਡ ਅੰਬੈਸਡਰ ਸ੍ਰੀ ਕਰਤਾਰਪੁਰ ਸਾਹਿਬ ਸ੍ਰ ਰਮੇਸ਼ ਸਿੰਘ ਅਰੋੜਾ ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ  ਡਾਕਟਰ ਮੀਮਪਾਲ ਸਿੰਘ ਨੂੰ ਆਪਣੇ ਕੌਮੀ ਸਨਮਾਨ ਦੇ ਕੇ ਸਨਮਾਨਿਤ ਕੀਤਾ। ਅੱਜ ਪਾਕਿਸਤਾਨ ਡੇ ਮੌਕੇ ਤੇ ਇਸਲਾਮਾਬਾਦ ਵਿਖੇ ਰਾ਼ਸ਼ਟਰਪਤੀ ਭਵਨ ਵਿਚ ਹੋਏ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਪਾਕਿਸਤਾਨੀ ਪੰਜਾਬ ਦੇ ਗਵਰਨਰ ਮੁਹੰਮਦ ਬਿਲਾਗ ਉਰ ਰਹਿਮਾਨ ਨੇ ਦੋਹਾਂ ਸਿੱਖ ਆਗੂਆਂ ਨੂੰ ਸਨਮਾਨ ਦੇ ਕੇ  ਨਿਵਾਜਿਆ। ਇਸ ਸਮਾਗਮ ਵਿਚ ਸ੍ਰ ਰਮੇਸ਼ ਸਿੰਘ ਅਰੋੜਾ ਨੂੰ ਸਿਤਾਰਾ ਏ ਇਮਤਿਆਜ ਤੇ ਡਾਕਟਰ ਮੀਮਪਾਲ ਸਿੰਘ ਨੂੰ ਤਮਗਾ ਏ ਇਮਿਿਤਆਜ ਦੇ ਕੇ ਸਨਮਾਨਿਤ ਕੀਤਾ। ਸ੍ਰ ਰਮੇਸ਼ ਸਿੰਘ ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੇ ਗੁਰਸਿੱਖ ਹਨ ੰਿਜਨਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ।ਇਸੇ ਤਰਾਂ ਨਾਲ ਡਾਕਟਰ ਮੀਮਪਾਲ ਸਿੰਘ ਦੂਜ਼ੇ ਸਿੱਖ ਹਨ ੰਿਜਨਾਂ ਨੂੰ ਤਮਗਾ ਏ ਇਮਤਿਆਜ ਦਾ ਸਨਮਾਨ ਮਿਿਲਆ। ਇਸ ਤੋ ਪਹਿਲਾਂ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਬਾਬਾ ਸ਼ਾਮ ਸਿੰਘ ਨੂੰ ਵੀ ਪਾਕਿਸਤਾਨ ਸਰਕਾਰ ਨੇ ਤਮਗਾ ਏ ਇਮਤਿਆਜ ਦਾ ਸਨਮਾਨ ਦਿੱਛਾ ਸੀ। ਦੋਹਾਂ ਸਿੱਖ ਆਗੂਆਂ ਨੂੰ ਸਨਮਾਨ ਦਿੱਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਸਨਮਾਨ ਇਨਾਂ ਆਗੂਆਂ ਨੇ ਸਮਾਜ ਪ੍ਰਤੀ ਸੇਵਾਵਾਂ ਦੇ ਕੇ ਹਾਸਲ ਕੀਤਾ ਹੈ।ਇਹ ਸਿੱਖ ਆਗਗ਼ੂ ਪੂਰੀ ਦੁਨੀਆਂ ਦੇ ਸਿੱਖਾਂ ਲਈ ਮਿਸਾਲ ਹਨ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ