ਨੈਸ਼ਨਲ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | March 27, 2024 06:02 PM


ਨਵੀਂ ਦਿੱਲੀ- ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਲੋਕ ਸਭਾ ਵਿੱਚ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ  ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। 

ਪਿਛਲੇ ਸਾਲ ਮਈ ਵਿੱਚ ਹੋਈ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ, ਰਿੰਕੂ ਨੇ ਕਾਂਗਰਸ ਦੀ ਕਰਮਜੀਤ ਕੌਰ ਨੂੰ 58, 691 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।

 ਰਿੰਕੂ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

ਜਲੰਧਰ (ਪੱਛਮੀ) ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਵੀ ਰਿੰਕੂ ਨਾਲ ਭਗਵਾ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਨੇ ਮੀਡੀਆ ਨੂੰ ਕਿਹਾ, ''ਮੈਂ ਇਹ ਫੈਸਲਾ ਜਲੰਧਰ ਦੇ ਵਿਕਾਸ ਲਈ ਲਿਆ ਹੈ। ਅਸੀਂ ਜਲੰਧਰ ਨੂੰ ਅੱਗੇ ਲੈ ਕੇ ਜਾਵਾਂਗੇ। ਅਸੀਂ ਕੇਂਦਰ ਸਰਕਾਰ ਦੇ ਸਾਰੇ ਪ੍ਰੋਜੈਕਟ ਜਲੰਧਰ ਲੈ ਕੇ ਆਵਾਂਗੇ।

ਰਿੰਕੂ 27 ਅਪ੍ਰੈਲ, 2023 ਨੂੰ ਕਾਂਗਰਸ ਤੋਂ 'ਆਪ' 'ਚ ਸ਼ਾਮਲ ਹੋ ਗਿਆ ਸੀ ਅਤੇ ਇਕ ਦਿਨ ਬਾਅਦ ਉਸ ਨੂੰ ਜਲੰਧਰ ਸੰਸਦੀ ਹਲਕੇ ਦੀ ਉਪ ਚੋਣ ਲਈ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਸੀ।

ਉਨ੍ਹਾਂ ਦੀ ਜਿੱਤ ਨਾਲ 'ਆਪ' ਪੰਜਾਬ ਦੀ ਲੋਕ ਸਭਾ 'ਚ ਮੁੜ ਐਂਟਰੀ ਹੋਈ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ 'ਆਪ' ਦੇ ਪਹਿਲੇ ਅਤੇ ਇਕੱਲੇ ਲੋਕ ਸਭਾ ਮੈਂਬਰ ਸਨ। ਮਾਨ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਚੁਣੇ ਜਾਣ 'ਤੇ ਸੰਸਦ ਤੋਂ ਅਸਤੀਫਾ ਦੇ ਦਿੱਤਾ ਸੀ। 

ਜਲੰਧਰ ਸੰਸਦੀ ਸੀਟ ਇੱਕ ਰਾਖਵਾਂ ਹਲਕਾ ਹੈ ਜੋ ਰਾਜ ਦੇ ਦਲਿਤ ਬਹੁਲ ਦੁਆਬਾ ਖੇਤਰ ਵਿੱਚ ਆਉਂਦਾ ਹੈ।

ਰਿੰਕੂ ਨੂੰ ਦਲਿਤ ਭਾਈਚਾਰੇ ਵਿੱਚ ਚੰਗਾ ਸਮਰਥਨ ਪ੍ਰਾਪਤ ਹੈ, ਜੋ ਹਲਕੇ ਦੇ ਕੁੱਲ ਵੋਟਰਾਂ ਦਾ 42 ਪ੍ਰਤੀਸ਼ਤ ਬਣਦਾ ਹੈ।

ਪਿਛਲੇ ਹਫ਼ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਫੀਡਬੈਕ ਲੈਣ ਲਈ ਰਿੰਕੂ ਨਾਲ ਬੰਦ ਕਮਰਾ ਮੀਟਿੰਗ ਕੀਤੀ ਸੀ।

2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਲੰਧਰ ਸੰਸਦੀ ਸੀਟ 'ਤੇ ਕਾਂਗਰਸ ਨੇ 9 'ਚੋਂ 5 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਬਾਕੀ ਸੀਟਾਂ 'ਤੇ 'ਆਪ' ਨੇ ਜਿੱਤ ਹਾਸਲ ਕੀਤੀ ਸੀ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।

 

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ