ਪੰਜਾਬ

ਚੀਫ ਖ਼ਾਲਸਾ ਦੀਵਾਨ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਏਗਾ

ਚਰਨਜੀਤ ਸਿੰਘ / ਕੌਮੀ ਮਾਰਗ ਬਿਊਰੋ | March 27, 2024 09:32 PM

ਚੀਫ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਿਿਦਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਨਵੇ ਪ੍ਰੋਗਰਾਮ ਉਲੀਕ ਰਹੀ ਹੈ।ਧਰਮ ਪ੍ਰਚਾਰ ਕਮੇਟੀ ਦੇ ਸ੍ਰ ਤਰਲੋਚਨ ਸਿੰਘ ਤੇ ਹਰਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਦਸਿਆ ਕਿ ਅਸੀ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਕੁਝ ਪ੍ਰੋਗਰਮਾ ਉਲੀਕੇ ਹਨ ਜਿੰਘਨਾਂ ਵਿਚ ਧਰਮ ਅਸਥਾਨਾਂ ਦੀ ਯਾਤਰਾ ਵੀ ਸ਼ਾਮਲ ਹੈ। ਉਨਾ ਦਸਿਆ ਕਿ ਅਸੀ ਵਖ ਵਖ ਇਤਿਹਾਸਕ ਗੁਰਦਵਾਰਾ ਸਾਹਿਬਾਨ ਦੀਆਂ ਸਾਲ ਵਿਚ 48 ਦੇ ਕਰੀਬ ਯਾਤਰਾਵਾਂ ਦਾ ਆਯੋਜਨ ਕਰਨ ਜਾ ਰਹੇ ਹਾਂ।ਇਸ ਨਾਲ ਵਿਿਦਆਰਥੀ ਗੁਰੂ ਘਰਾਂ ਦਾ ਇਤਿਹਾਸ ਹੋਰ ਨੇੜੈ ਹੋ ਕੇ ਸਮਝ ਸਕਣਗੇ। ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਨਾਲ ਜੋੜਣ ਲਈ ਅਸਹ ਹਰ ਮਹੀਨੇ ਦੀਵਾਨ ਦੇ ਵਖ ਵਖ ਸਕੂਲਾਂ ਵਿਚ ਰਾਗਬਧ ਕੀਰਤਨ ਦੀਆਂ ਕਲਾਸਾਂ ਬੀਬੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਲਗਾਉਣ ਜਾ ਰਹੇ ਹਾਂ।ਵਿਦਿਆਰਥੀ ਰਾਗਬਧ ਕੀਰਤਨ ਕਰ ਸਕਣ ਇਸ ਲਈ ਅਸੀ ਹਰ ਹਫਤੇ ਇਕ ਪੀਰੀਅਡ ਰਾਗਬਧ ਕੀਰਤਨ ਦਾ ਲਗਵਾਉਣ ਲਈ ਪ੍ਰਬੰਧ ਕੀਤੇ ਹਨ।ਚੀਫ ਖ਼ਾਲਸਾ ਦੀਵਾਨ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਏਗਾ ਜਿਸ ਦੀ ਸਾਰੀ ਜਿੰਮੇਵਾਰੀ ਬੀਬੀ ਸੁਖਜੀਤ ਕੌਰ ਨਿਭਾਉਣਗੇ। ਸ੍ਰ ਤਰਲੋਚਨ ਸਿੰਘ ਤੇ ਹਰਮਨਜੀਤ ਸਿੰਘ ਨੇ ਦਸਿਆ ਕਿ ਸਕੂਲ ਦੇ ਅਧਿਆਪਕਾਂ ਦੇ ਨਾਵਾਂ ਨਾਲ ਸਿੰਘ ਤੇ ਕੌਰ ਲਗਾਉਣਾ ਜਰੂਰੀ ਹੋਵੇਗਾ। ਹਰ ਵਿਿਦਆਰਥੀ ਤੇ ਅਧਿਆਪਕ ਲਈ ਕੜਾ ਪਹਿਨਣਾ ਜਰੂਰੀ ਹੋਵੇਗਾ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ