ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਕੌਮੀ ਮਾਰਗ ਬਿਊਰੋ | March 27, 2024 09:43 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਅਨੁਰਾਗ ਅਗਰਵਾਲ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸਬੰਧਿਤ ਜਿਲ੍ਹਿਆਂ ਦੇ ਪੋਲਿੰਗ ਸਟੇਸ਼ਨਾਂ ਦਾ ਕੰਮ ਭਲਕੇ ਤੱਕ ਮੁਕੰਮਲ ਕਰ ਲਿਆ ਜਾਵੇ। ਇਸ ਤੋਂ ਇਲਾਵਾ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦਾ ਕੰਮ ਵੀ ਕੀਤਾ ਜਾਵੇ।

ਮੁੱਖ ਚੋਣ ਅਫ਼ਸਰ ਸ਼੍ਰੀ ਅਨੁਰਾਗ ਅਗਰਵਾਲ ਨੇ ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਹਦਾਇਤਾਂ ਦਿੱਤੀਆਂ।

ਸ਼੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਸਥਾਪਤ ਕਰਨ। ਇਸ ਦੀ ਸਥਾਪਨਾ ਨਾਲ ਬਹੁਤ ਲਾਭ ਮਿਲੇਗਾ। ਇਸ ਤੋਂ ਇਲਾਵਾ ਹਰ ਪੋਲਿੰਗ ਸਟੇਸ਼ਨ ਦੇ ਬਾਹਰ ਕੈਮਰੇ ਲਗਾਏ ਜਾਣ ਤਾਂ ਜੋ ਪੋਲਿੰਗ ਸਟੇਸ਼ਨਾਂ 'ਤੇ ਨਜ਼ਰ ਰੱਖੀ ਜਾ ਸਕੇ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਟੋਲ ਫ਼ੀਸ ਨੰਬਰ 1950, ਸੀ.ਈ.ਓ ਅਤੇ ਡੀ.ਈ.ਓ ਦਫ਼ਤਰਾਂ ਦੇ ਟੈਲੀਫ਼ੋਨ ਨੰਬਰ ਲਗਾਏ ਜਾਣ ਤਾਂ ਜੋ ਜੇਕਰ ਵੋਟਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰ ਸਕਣ।

ਉਨ੍ਹਾਂ ਸਮੂਹ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੈਲਫੀ ਪੁਆਇੰਟ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੋਟ ਪਾਉਣ ਤੋਂ ਬਾਅਦ QR ਕੋਡ ਨੂੰ ਸਕੈਨ ਕਰਕੇ ਫੋਟੋ ਅਪਲੋਡ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਸ਼੍ਰੀ ਅਨੁਰਾਗ ਅਗਰਵਾਲ ਨੇ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਵੋਟਰਾਂ ਨੂੰ ਵੱਧ ਤ ਜਾਗਰੂਕ ਕਰਨ ਲਈ ਈਸੀਆਈ ਅਤੇ ਹਰਿਆਣਾ ਚੋਣ ਦਫ਼ਤਰ ਵੱਲੋਂ ਤਿਆਰ ਕੀਤੀ ਗਈ ਵੀਡੀਓ ਨੂੰ ਸਥਾਨਕ ਕੇਬਲ ਟੀਵੀ ਨੈੱਟਵਰਕ ਰਾਹੀਂ ਦਿਖਾਇਆ ਜਾਣਾ ਚਾਹੀਦਾ ਹੈ ਅਤੇ ਆਡੀਓ ਨੂੰ FM ਰਾਹੀਂ ਪ੍ਰਸਾਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਬੰਧਤ ਜ਼ਿਲ੍ਹਿਆਂ ਦੇ ਸਕੱਤਰੇਤ, ਸਰਕਾਰੀ ਇਮਾਰਤਾਂ ਅਤੇ ਅਦਾਲਤੀ ਕੰਪਲੈਕਸਾਂ ਦੀਆਂ ਲਿਫਟਾਂ ਨੇੜੇ ਜਾਗਰੂਕਤਾ ਵੋਟਿੰਗ ਸਟਿੱਕਰ ਲਗਾਏ ਜਾਣ।

ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ ਹੁਣ ਤੱਕ ਸੀ ਵਿਜੀਲ ਐਪ 'ਤੇ 454 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 329 ਸਹੀ ਪਾਈਆਂ ਗਈਆਂ ਹਨ ਅਤੇ ਇਨ੍ਹਾਂ 'ਚੋਂ 147 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਦਿੱਤੇ ਕਿ ਆਉਣ ਵਾਲੀ ਸ਼ਿਕਾਇਤਾਂ ਦਾ ਤੁਰੰਤ ਨੋਟਿਸ ਲੈਂਦਿਆਂ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਫਾਰਮ 6 ਨਾਲ ਸਬੰਧਤ ਬਾਕੀ ਰਹਿੰਦਾ ਕੰਮ 26 ਅਪਰੈਲ ਤੱਕ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਇਹ ਵੀ ਹਦਾਇਤ ਦਿੱਤੀ ਕਿ ਜਿਨ੍ਹਾਂ ਜ਼ਿਲ੍ਹਿਆਂ ਨੇ ਜ਼ਿਲ੍ਹਾ ਚੋਣ ਪ੍ਰਬੰਧਨ ਯੋਜਨਾ ਦੀ ਹਾਰਡ ਕਾਪੀ ਚੋਣ ਕਮਿਸ਼ਨ ਨੂੰ ਜਮ੍ਹਾਂ ਨਹੀਂ ਕਰਵਾਈ ਹੈ, ਉਹ ਯੋਜਨਾ ਦੀ ਕਾਪੀ ਤੁਰੰਤ ਜਮ੍ਹਾਂ ਕਰਵਾਉਣ। ਇਸ ਤੋਂ ਇਲਾਵਾ ਗਿਣਤੀ ਕੇਂਦਰਾਂ ਦੀ 100% ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ ਅਤੇ ਪ੍ਰਸਤਾਵ ਈਸੀਆਈ ਨੂੰ ਭੇਜਿਆ ਜਾਵੇ।

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ