ਪੰਜਾਬ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | March 28, 2024 05:49 PM
 
 
ਸੰਗਰੂਰ-ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ । ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ। ਸ੍ਰੀ ਜੋਰਵਾਲ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਤ ਐਸ.ਡੀ.ਐੱਮ. ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਸੈਕਟਰ ਅਫਸਰਾਂ ਵਲੋਂ ਡਿਊਟੀ ਵਿਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ਵਿਚ ਉਸ ਵਿਰੁਧ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਸੈਕਟਰ ਅਫਸਰ ਨਿਗਰਾਨ ਅਧਿਕਾਰੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਹਰੇਕ ਸੈਕਟਰ ਅਫਸਰ ਡਿਊਟੀ ਦੌਰਾਨ ਆਪਣਾ ਮੋਬਾਈਲ ਫੋਨ ਖੁੱਲ੍ਹਾ ਰੱਖੇਗਾ। ਸ੍ਰੀ ਜੋਰਵਾਲ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲਾ ਪੱਧਰ ਉਤੇ ਅਤੇ ਉੱਪ ਮੰਡਲ ਮੈਜਿਸਟਰੇਟ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿੱਥੇ ਕਿ ਆਕਾਸ਼ ਬਾਂਸਲ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ (ਸੰਪਰਕ ਨੰ: 88825-76368, 01672234362), ਚਰਨਜੋਤ ਸਿੰਘ ਵਾਲੀਆ ਉੱਪ ਮੰਡਲ ਮੈਜਿਸਟਰੇਟ, ਸੰਗਰੂਰ (ਸੰਪਰਕ ਨੰ: 97790-22255, 01672234260), ਸੂਬਾ ਸਿੰਘ ਉੱਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ (ਸੰਪਰਕ ਨੰ: 94630-50975, 01676276654), ਸੂਬਾ ਸਿੰਘ ਉਪ ਮੰਡਲ ਮੈਜਿਸਟਰੇਟ ਲਹਿਰਾ ( ਸੰਪਰਕ ਨੰਬਰ 94630-50975, 01676272125 ), ਪ੍ਰਮੋਦ ਸਿੰਗਲਾ ਉੱਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ (ਸੰਪਰਕ ਨੰ: 95014-42300, 01672220070), ਅਮਿਤ ਕੁਮਾਰ ਉੱਪ ਮੰਡਲ ਮੈਜਿਸਟਰੇਟ, ਧੂਰੀ ਨਾਲ (ਸੰਪਰਕ ਨੰ: 99583-91722, 01675220561), ਵਿਨੀਤ ਕੁਮਾਰ , ਉੱਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ (ਸੰਪਰਕ ਨੰ: 70870-84857), ਰਾਜੇਸ਼ ਕੁਮਾਰ ਉੱਪ ਮੰਡਲ ਮੈਜਿਸਟਰੇਟ, ਦਿੜ੍ਹਬਾ (ਸੰਪਰਕ ਨੰ: 98764-70300, 98765-70300, 01675220561) ਅਤੇ ਗੁਰਪ੍ਰੀਤ ਸਿੰਘ ਕੰਗ , ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ (ਸੰਪਰਕ ਨੰ: 97813-30180, 01672234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।
 

Have something to say? Post your comment

 

ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜਿੰਦਾਦਿਲ ਪੱਤਰਕਾਰ ਸਰਬਜੀਤ ਪੰਧੇਰ ਆਪਣੇ ਚਲਾਣੇ ਨਾਲ ਉਦਾਸ ਕਰ ਗਿਆ ਮਿੱਤਰ ਮੰਡਲੀ ਨੂੰ

ਭਾਈ ਅੰਮ੍ਰਿਤਪਾਲ ਸਿੰਘ ਵਲੋ ਲੋਕ ਸਭਾ ਚੋਣ ਲੜਣ ਦੇ ਐਲਾਨ ਤੋ ਬਾਅਦ ਸਮਰਥਨ ਵਿਚ ਲਹਿਰ ਸ਼ੁਰੂ

ਲਹਿਰਾ ਗਾਗਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕਣ ਦਾ ਐਲਾਨ

ਸਿਆਸੀ ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਤਿੰਦਰ ਜੋਰਵਾਲ

ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ