ਪੰਜਾਬ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਕੌਮੀ ਮਾਰਗ ਬਿਊਰੋ | March 28, 2024 05:54 PM
 
 
ਜਗਰਾਉਂ- ਪੰਜਾਬ ਪਾਵਰ ਕਾਮ ਵਿੱਚੋਂ ਬਤੌਰ ਐਸ.ਡੀ.ਓ.ਸੇਵਾ ਮੁਕਤ ਹੋਏ ਬਹੁਪੱਖੀ ਸਖਸ਼ੀਅਤ ਦੇ ਮਾਲਕ, ਲੇਖਕ, ਸਮਾਜ ਸੇਵਕ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਭੂਪਿੰਦਰ ਸਿੰਘ ਸੰਧੂ ਨੂੰ ਉਨ੍ਹਾਂ ਦੇ ਸਾਥੀ ਅਧਿਕਾਰੀਆਂ ਵੱਲੋਂ ਮੋਗਾ ਢਾਬਾ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਤੇ ਐਕਸੀਅਨ ਇੰਨਫੋਰਸਮੈਂਟ ਪ੍ਰੀਆਕਾਂਤ ਬਾਂਸਲ, ਐਸ.ਡੀ.ਓ. ਸਬਅਰਬਨ ਜੁਗਰਾਜ ਸਿੰਘ, ਐਸ.ਡੀ.ਓ. ਸਿੱਧਵਾਂ ਖੁਰਦ ਹਰਮਨਦੀਪ ਸਿੰਘ, ਐਸ.ਡੀ.ਓ. ਸਿਟੀ ਗੁਰਪ੍ਰੀਤ ਸਿੰਘ ਕੰਗ, ਐਸ.ਡੀ.ਓ. ਸਿੱਧਵਾ ਬੇਟ ਪ੍ਰਭਜੋਤ ਸਿੰਘ ਓਬਰਾਏ, ਪ੍ਰਿੰਸੀਪਲ ਗੁਰਪ੍ਰੀਤ ਕੌਰ ਸੰਧੂ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ, ਪਰਮਜੀਤ ਸਿੰਘ ਚੀਮਾ, ਗੁਰਿੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਬਲਦੀਪ ਸਿੰਘ ਦੀਪਾ, ਡਾ. ਨਰਿੰਦਰ ਸਿੰਘ, ਦਲਜੀਤ ਸਿੰਘ ਜੇਈ, ਦਿਵਾਂਸ਼ੂ, ਜੇਈ ਅੰਮ੍ਰਿਤਪਾਲ, ਮੋਹਿਤ ਕੁਮਾਰ ਜੇਈ, ਹਰਵਿੰਦਰ ਸਿੰਘ ਚੀਮਨਾ ਜੇਈ, ਵਰਿੰਦਰ ਸਿੰਘ ਸਿੱਧੂ, ਪ੍ਰਧਾਨ ਚਰਨਜੀਤ ਸਿੰਘ, ਜੇਈ ਗੁਰਪ੍ਰੀਤ ਸਿੰਘ ਮੱਲੀ, ਜੇਈ ਗੁਰਬਿੰਦਰ ਸਿੰਘ, ਜੇਈ ਹਰਵਿੰਦਰ ਸਿੰਘ ਸਵੱਦੀ, ਜੇਈ ਅਵਤਾਰ ਸਿੰਘ ਕਲੇਰ, ਭੁਪਿੰਦਰਪਾਲ ਸਿੰਘ ਬਰਾੜ, ਸੁਖਮਿੰਦਰ ਸਿੰਘ ਸਟੈਨੋ, ਮਨਦੀਪ ਸਿੰਘ ਮੋਨੂੰ, ਸਤਿੰਦਰ ਸਿੰਘ,   ਅਮ੍ਰਿਤਪਾਲ ਸਿੰਘ ਜੇਈ ਆਦਿ ਬੁਲਾਰਿਆਂ ਨੇ ਐਸ.ਡੀ.ਓ.ਭੁਪਿੰਦਰ ਸਿੰਘ ਸੰਧੂ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਹਨਾਂ ਵੱਲੋਂ ਬਿਜਲੀ ਵਿਭਾਗ ਦੇ ਨਾਲ-ਨਾਲ ਸਾਹਿਤਕ ਖੇਤਰ ਵਿੱਚ ਕੰਮ ਕਰਦਿਆਂ ਹੱਦਾਂ-ਸਰਹੱਦਾਂ ਤੋਂ ਵੀ ਪਾਰ ਪੰਜਾਬ ਮਾਂ ਬੋਲੀ ਦੇ ਪ੍ਰਸਾਰ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗਾਇਕ ਪਰਮ ਚੀਮਾਂ ਵੱਲੋਂ 'ਸੱਜਣਾ ਵੇ ਸੱਜਣਾ' ਗੀਤ ਗਾਕੇ ਮਹੌਲ ਵਿੱਚ ਸੱਭਿਆਚਾਰਕ ਰੰਗ ਭਰਿਆ। ਮੰਚ ਸੰਚਾਲਕ ਦੇ ਫਰਜ਼ ਪੰਜਾਬੀ ਸ਼ਾਇਰ ਰਾਜਦੀਪ ਤੂਰ ਨੇ ਬਾਖੂਬੀ ਨਿਭਾਏ ਅਤੇ ਪ੍ਰਧਾਨ ਭੁਪਿੰਦਰ ਸਿੰਘ ਬਰਾੜ ਵੱਲੋਂ ਆਈਆਂ ਹੋਈਆਂ ਸਮੂਹ ਹਸਤੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਿੱਥੇ ਬਿਜਲੀ ਵਿਭਾਗ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਤੇ ਅਧਿਕਾਰੀਆਂ ਵੱਲੋਂ ਐਸ.ਡੀ.ਓ.ਸੰਧੂ ਦਾ ਸਨਮਾਨ ਕੀਤਾ ਗਿਆ, ਉਥੇ ਹੀ ਉਹਨਾਂ ਸਮਾਰੋਹ ਮੌਕੇ ਹਾਜ਼ਰ ਸਾਹਿਤਕਾਰਾਂ ਤੇ ਸਨਮਾਨਯੋਗ ਸ਼ਖਸ਼ੀਅਤਾਂ ਦਾ ਕਿਤਾਬਾਂ ਦੇ ਸੈਟ ਭੇਂਟ ਕਰਕੇ ਸਨਮਾਨ ਕੀਤਾ ਗਿਆ।
 

Have something to say? Post your comment

 

ਪੰਜਾਬ

ਸਿਆਸੀ ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਤਿੰਦਰ ਜੋਰਵਾਲ

ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵੱਲੋਂ ਪਾਕਿਸਤਾਨ ਵਿੱਚ ਮੁਸਲਿਮ ਰਹੁਰੀਤਾ ਨਾਲ ਨਮਾਜ਼ ਅਦਾ ਕਰਨ ਤੇ ਕਾਰਵਾਈ ਦੀ ਹੋਈ ਤਿਆਰੀ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ