ਪੰਜਾਬ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਕੌਮੀ ਮਾਰਗ ਬਿਊਰੋ | March 28, 2024 05:56 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ (ਯੂ. ਪੀ.) ਵਿਖੇ ਕਿੱਕ ਬਾਕਸਿੰਗ ਦੇ ਕਰਵਾਏ ਗਏ ‘ਅੰਤਰ ਯੂਨੀਵਰਸਿਟੀ ਮੁਕਾਬਲੇ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦੇ ਤਮਗੇ ਹਾਸਲ ਕਰਕੇ ਕਾਲਜ, ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ. ਪੀ. ਐਡ (4 ਸਾਲਾ) ਕੋਰਸ ਦੇ 8 ਸਮੈਸਟਰ ਦੇ ਵਿਦਿਆਰਥੀ ਹਰੀਸ਼ ਤਿਵਾੜੀ ਅਤੇ ਚੌਥੇ ਸਮੈਸਟਰ ਦੀ ਵਿਦਿਆਰਥਣ ਜਗਨੂਰਪ੍ਰੀਤ ਕੌਰ ਦੀ ਚੋਣ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਿੱਕ ਬਾਕਸਿੰਗ ਟੀਮ ’ਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਕਤ ਯੂਨੀਵਰਸਿਟੀ ਵਿਖੇ ਹੋਏ ਅੰਤਰ ਯੂਨੀਵਰਸਿਟੀ ਮੁਕਾਬਲਿਆਂ ’ਚ ਦੇਸ਼ ਭਰ ’ਚੋਂ ਕਰੀਬ 92 ਟੀਮਾਂ ਨੇ ਭਾਗ ਲਿਆ ਸੀ। ਜਿਸ ’ਚ ਉਕਤ ਦੋਵਾਂ ਖਿਡਾਰੀਆਂ ਨੇ ਟੀਮ ਵੱਲੋਂਢ ਖੇਡਦਿਆਂ ਆਪਣੀਆਂ ਸ਼ੇ੍ਰਣੀਆਂ ’ਚ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।

ਉਨ੍ਹਾਂ ਕਿਹਾ ਕਿ ਹਰੀਸ਼ ਤਿਵਾੜੀ ਨੇ 69 ਕਿਲੋਗ੍ਰਾਮ ਅਤੇ ਜਗਨੂਰਪ੍ਰੀਤ ਕੌਰ ਨੇ 60 ਕਿਲੋਗ੍ਰਾਮ ਵਰਗ ’ਚ ਭਾਗ ਲਿਆ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਖਿਡਾਰੀਆਂ ਨੇ ਪਹਿਲਾਂ 2022 ਅਤੇ 23 ’ਚ ਹੋਏ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨੇ ਦੇ ਤਗਮੇ ਜਿੱਤੇ ਸਨ। ਇਸ ਮੌਕੇ ਉਨ੍ਹਾਂ ਉਕਤ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਕ ਪੱਧਰ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 

ਪੰਜਾਬ

ਸਿਆਸੀ ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਤਿੰਦਰ ਜੋਰਵਾਲ

ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵੱਲੋਂ ਪਾਕਿਸਤਾਨ ਵਿੱਚ ਮੁਸਲਿਮ ਰਹੁਰੀਤਾ ਨਾਲ ਨਮਾਜ਼ ਅਦਾ ਕਰਨ ਤੇ ਕਾਰਵਾਈ ਦੀ ਹੋਈ ਤਿਆਰੀ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ