ਪੰਜਾਬ

ਐਡਵੋਕੇਟ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 02, 2024 09:09 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ ਸੀ ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ।

ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਵਿਸ਼ੇਸ਼ ਤੌਰ ਤੇ ਫੰਡ ਰੱਖੇ ਗਏ ਹਨ। ਐਡਵੋਕੇਟ ਧਾਮੀ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ, ਸਕੂਲ ਦੇ ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਉੱਭਾ ਵਿਖੇ ਮਨਾਈ ਧੀਆਂ ਦੀ ਲੋਹੜੀ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਘੋਂਡਾ ਵਿਧਾਨ ਸਭਾ 'ਚ 'ਆਪ' ਉਮੀਦਵਾਰ ਦੇ ਸਮਰਥਨ 'ਚ ਕੀਤਾ ਰੋਡ ਸ਼ੋਅ

ਭਾਈ ਚਤਰ ਸਿੰਘ ਜੀਵਨ ਸਿੰਘ ਦੇ ਭਾਈ ਹਰਭਜਨ ਸਿੰਘ ਨੂੰ ਸਦਮਾ, ਭਰਾ ਮੁਹਿੰਦਰਪਾਲ ਸਿੰਘ ਅਕਾਲ ਚਲਾਣਾ ਕਰ ਗਏ

ਗੁਰਦਵਾਰਾ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕੀਤੀ ਨਵੀ ਹਦਬੰਦੀ

ਵਡਾਲਾ ਅਤੇ ਉਮੈਦਪੁਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਕੌਮ ਤੇ ਪੰਥ ਦੀ ਅੱਲਖ ਜਗਾਉਣ ਵਿੱਚ ਕਾਮਯਾਬ ਰਹੇ ਬਾਪੂ ਸੂਰਤ ਸਿੰਘ: ਸਖੀਰਾ

ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਪ੍ਰਦਰਸ਼ਨ ਹਰ ਹੀਲੇ ਰੋਕਣ ਲਈ ਪੰਥ ਤਿਆਰ ਬਰ ਤਿਆਰ

ਸਿੱਖਾਂ ਦਾ ਅਕਸ ਵਿਗਾੜਨ ਵਾਲੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਸਰਕਾਰ- ਐਡਵੋਕੇਟ ਧਾਮੀ

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ