ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 05, 2024 09:09 PM

ਸਰੀ-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪੰਜਾਬੀ ਸ਼ਾਇਰ ਜਗਜੀਤ ਸੰਧੂ ਦੀ ਪੁਸਤਕ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਵਿਹੜੇ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਵੱਖ-ਵੱਖ ਵਿਦਵਾਨਾਂ ਅਤੇ ਸਾਹਿਤਕਾਰਾਂ ਨੇ ਇਸ ਪੁਸਤਕ ਉਪਰ ਚਰਚਾ ਕੀਤੀ। ਸਮਾਗਮ ਦੀ ਪ੍ਰਧਾਨਗੀ ਜਗਜੀਤ ਸੰਧੂ, ਡਾ. ਹਰਜੋਤ ਕੌਰ ਖਹਿਰਾ ਅਤੇ ਜਸ਼ਨਪ੍ਰੀਤ ਕੌਰ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਮੋਹਨ ਗਿੱਲ ਨੇ ਸਮਾਗਮ ਦੀ ਰੂਪਰੇਖਾ ਅਤੇ ਤਾਪਸੀ ਦੇ ਲੇਖਕ ਬਾਰੇ ਸੰਖੇਪ ਜਾਣਕਾਰੀ ਦਿੱਤੀ।

 ਪੁਸਤਕ ਉੱਪਰ ਪਹਿਲਾ ਪਰਚਾ ਡਾ. ਹਰਜੋਤ ਕੌਰ ਖਹਿਰਾ ਵੱਲੋਂ ਪੜ੍ਹਿਆ ਗਿਆ। ਡਾ. ਖਹਿਰਾ ਨੇ ਕਿਹਾ ਕਿ ਇਸ ਪੁਸਤਕ ਵਿਚਲੀ ਸਾਰੀ ਕਵਿਤਾ ਸਮਾਜ ਦੇ ਦੋਹਾਂ ਧੁਰਿਆਂ (ਔਰਤ ਅਤੇ ਮਰਦ) ਉੱਪਰ ਅਧਾਰਿਤ ਹੈ। ਇਸ ਵਿਚ ਇੱਕ ਪਾਸੜ ਨਹੀਂ, ਦੋਵੇਂ ਹੀ ਕਿਰਦਾਰਾਂ ਦੀਆਂ ਪ੍ਰਸਥਿਤੀਆਂ ਨੂੰ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ ਹੈ। ਪੁਸਤਕ ਵਿਚਲੀਆਂ ਕਵਿਤਾਵਾਂ ਦੇ ਸਾਰੇ ਸਿਰਲੇਖ ਸੰਵਾਦ ਕਰਦੇ ਹਨ। ਬਹੁਤੀਆਂ ਕਵਿਤਾਵਾਂ ਪਤੀ ਪਤਨੀ ਦੇ ਸਰੀਰਕ ਸੰਬੰਧਾਂ ਨੂੰ ਬਿਆਨ ਕਰਦੀਆਂ ਹਨ ਪਰ ਇਨ੍ਹਾਂ ਵਿਚ ਜ਼ਿਆਦਾਤਰ ਸੈਕਸ ਸ਼ੋਸ਼ਣ ਵਧੇਰੇ ਨਜ਼ਰ ਆਉਂਦਾ ਹੈ। ਇਹ ਕਾਵਿ ਸੰਗ੍ਰਹਿ ਸੁਪਨਾ, ਹਕੀਕਤ ਅਤੇ ਸਮਾਜ ਦੇ ਆਲੇ ਦੁਆਲੇ ਘੁੰਮਦਾ ਹੈ।

ਜਸ਼ਨਪ੍ਰੀਤ ਕੌਰ ਵੱਲੋਂ ਪੇਸ਼ ਕੀਤੇ ਗਏ ਦੂਜੇ ਪਰਚੇ ਵਿੱਚ ਉਹਨਾਂ ਕਿਹਾ ਕਿ ਇਹ ਕਵਿਤਾਵਾਂ ਔਰਤ ਦੀ ਜਿਸਮੀ ਖੂਬਸੂਰਤੀ ਨਾਲੋਂ ਔਰਤ ਦੇ ਬੌਧਿਕ ਪੱਖ ਦੀ ਵਧੇਰੇ ਗੱਲ ਕਰਦੀਆਂ ਹਨ ਜੋ ਕਿ ਬਹੁਤ ਵਧੀਆ ਗੱਲ ਹੈ। ਕੁਝ ਕਵਿਤਾਵਾਂ ਵਿੱਚ ਆਦਮੀ ਦੇ ਨਜ਼ਰੀਏ ਤੋਂ ਲਿਖੀ ਗਈ ਨਾਰੀਵਾਦੀ ਕਵਿਤਾ ਬਹੁਤ ਡੂੰਘਾਈ ਤੇ ਮਨੋਵਿਗਿਆਨਕ ਸੂਝ ਬੂਝ ਨਾਲ ਪੇਸ਼ ਕੀਤੀ ਗਈ ਹੈ। ਉਹਨਾਂ ਇਹ ਵੀ ਕਿਹਾ ਕਿ ਔਰਤ ਨੂੰ ਮੁੱਖ ਰੱਖ ਕੇ ਕਵਿਤਾ ਲਿਖਣ ਵੇਲੇ ਔਰਤ ਨੂੰ ਆਦਮੀ ਤੋਂ ਆਜ਼ਾਦ ਕਰਕੇ ਵੇਖਣਾ ਦੀ ਲੋੜ ਹੈ ਕਿ ਉਸ ਦੀ ਆਪਣੀ ਕੀ ਸਥਿਤੀ ਹੈ, ਉਹ ਕਿੱਥੇ ਖੜ੍ਹੀ ਹੈ ਤੇ ਉਹਦਾ ਕੀ ਮੰਤਵ ਹੈ ਅਤੇ ਅਜਿਹੇ ਕੁਝ ਸ਼ਬਦਾਂ ਅਤੇ ਆਦਤਾਂ ਤੋਂ ਬਚਣਾ ਚਾਹੀਦਾ ਹੈ ਜੋ ਆਦਮੀ ਤੇ ਔਰਤ ਵਿਚਕਾਰ ਪਾੜਾ ਵਧਾ ਰਹੇ ਹਨ।

ਤੀਜਾ ਪਰਚਾ ਕੈਲਗਰੀ ਤੋਂ ਸਰਬਜੀਤ ਕੌਰ ਜਵੰਦਾ ਦਾ ਲਿਖਿਆ ਹੋਇਆ ਸੀ ਜਿਸ ਨੂੰ ਜਗਜੀਤ ਸੰਧੂ ਨੇ ਹੀ ਪੜ੍ਹ ਕੇ ਸੁਣਾਇਆ। ਸਰਬਜੀਤ ਕੌਰ ਜਵੰਦਾ ਦਾ ਕਹਿਣਾ ਸੀ ਕਿ ਇਸ ਪੁਸਤਕ ਵਿੱਚ ਵਿਚਲੀਆਂ ਕਵਿਤਾਵਾਂ ਆਪਣਾ ਨਿਵੇਕਲਾ ਭਾਸ਼ਾ ਵਿਆਕਰਨ ਉਸਾਰਦੀਆਂ ਹਨ। ਇਹ ਸਾਰੀਆਂ ਕਵਿਤਾਵਾਂ ਬੇਹੱਦ ਸੂਖ਼ਮ ਭਾਵਾਂ ਦੀ ਸ਼ਬਦਾਂ ਰਾਹੀਂ ਸਹਿਜ ਪੇਸ਼ਕਾਰੀ ਕਰਦੀਆਂ ਹਨ। ਇਹਨਾਂ ਕਵਿਤਾਵਾਂ ਰਾਹੀਂ ‘ਤਾਪਸੀ’ ਦੇ ਤਾਪ ਦਾ ਅਹਿਸਾਸ ਕਰਨ ਲਈ ਤੁਹਾਨੂੰ ਔਰਤ ਹੋਣਾ ਪਵੇਗਾ।

ਨਾਮਵਰ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਜਗਜੀਤ ਸੰਧੂ ਦੀ ਕਵਿਤਾ ਪੰਜਾਬੀ ਕਵਿਤਾ ਨਾਲੋਂ ਬਿਲਕੁਲ ਹਟਵੀਂ ਹੈ। ਇਸ ਨੂੰ ਵਿਆਖਿਆ ਦੀ ਲੋੜ ਨਹੀਂ ਸਗੋਂ ਇਹ ਕਵਿਤਾ ਵਿਚਾਰਨ ਅਤੇ ਮਾਨਣ ਵਾਲੀ ਹੈ। ਸਵਰਨਜੀਤ ਸਵੀ ਵੱਲੋਂ ਇਸ ਪੁਸਤਕ ਵਿੱਚ ਕੀਤੀ ਗਈ ਚਿੱਤਰਕਾਰੀ ਵੀ ਬਹੁਤ ਕਮਾਲ ਦੀ ਹੈ। ਪੁਸਤਕ ਉੱਪਰ ਪ੍ਰਸਿੱਧ ਸ਼ਾਇਰ ਅਜਮੇਰ ਰੋਡੇ ਅਤੇ ਸੁਰਜੀਤ ਕਲਸੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਨੂ ਬਾਬਾ ਨੇ ਪੁਸਤਕ ਵਿਚਲੇ ਇੱਕ ਗੀਤ ਨੂੰ ਆਪਣੀ ਸੁਰੀਲੀ ਆਵਾਜ਼ ਰਾਹੀਂ ਪੇਸ਼ ਕੀਤਾ। ਅੰਤ ਵਿੱਚ ਸਟੇਜ ਸੰਚਾਲਨ ਕਰ ਰਹੇ ਮੰਚ ਦੇ ਸਕੱਤਰ ਮੋਹਨ ਗਿੱਲ ਨੇ ਸਾਰੇ ਵਿਦਵਾਨਾਂ ਅਤੇ ਸਮਾਗਮ ਵਿੱਚ ਹਾਜਰ ਸਭਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ