ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 07, 2024 06:49 PM

ਅੰਮ੍ਰਿਤਸਰ-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾ ਸੰਗਤ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਵਿਚਾਰ ਕਰਦਿਆਂ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।
ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

 

ਧਰਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ