ਨੈਸ਼ਨਲ

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 08, 2024 07:56 PM

ਨਵੀਂ ਦਿੱਲੀ-ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ ਮੀਟਿੰਗ ਬੁਲਾਈ ਅਤੇ ਇਹ ਨਿਰਣਾ ਲਿਆ ਗਿਆ ਕਿ ਹਰ ਸਾਲ ਇਹ ਦਿਨ ਮਨਾਇਆ ਜਾਵੇਗਾ ਅਤੇ ਵਿਸਵ ਦੇ ਲੋਕਾਂ ਦੀ ਸਿਹਤ ਸੰਬੰਧੀ ਸੈਮੀਨਾਰ, ਗੋਸ਼ਟੀਆ, ਨਾਟਕ, ਨੁਕੜ ਨਾਟਕ ਕਰਵਾ ਕਿ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ। ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ ਵਿੱਚ 8 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਅਤੇ ਵਿਸ਼ਵ ਔਟਿਜ਼ਮ ਦਿਵਸ ਮਨਾਇਆ। 9ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਅੰਗਰੇਜ਼ੀ ਕਲੱਬ ਦੇ ਮੈਂਬਰਾਂ ਦੇ ਨਾਲ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿੱਥੇ ਜਾਗਰੂਕਤਾ ਵਧਾਉਣ, ਸਵੀਕ੍ਰਿਤੀ ਨੂੰ ਉਤਸ਼ਾਹਿਤ ਕਰਨ ਅਤੇ ਔਟਿਸਟਿਕ ਲੋਕਾਂ ਦੀਆਂ ਵਿਲੱਖਣ ਸ਼ਕਤੀਆਂ ਅਤੇ ਅਨੁਭਵਾਂ ਦਾ ਜਸ਼ਨ ਮਨਾਉਣ ਲਈ ਭਾਸ਼ਣ, ਕਵਿਤਾ ਅਤੇ ਸਕਿੱਟ ਪੇਸ਼ ਕੀਤੇ ਗਏ।

ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਸਿਹਤ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ।

Have something to say? Post your comment

 

ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ