ਸੰਸਾਰ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 11, 2024 04:55 PM

ਸਰੀ-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸ਼ੰਭੂ,  ਘਨੌਰੀ, ਡੱਬਵਾਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨਕਾਰੀਆਂ ਦੀ ਹਮਾਇਤ ਵਿੱਚ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਜੋਸ਼ ਭਰਿਆ ਮੁਜ਼ਾਹਰਾ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਆਗੂ ਕੁਲਦੀਪ ਸਿੰਘ ਸੇਖੋ ਨੇ ਦੱਸਿਆ ਹੈ ਕਿ ਇਸ ਮੌਕੇ ਪਹੁੰਚੀ ਸੰਗਤ ਵੱਲੋਂ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਨ੍ਹਾਂ ਮੁਜ਼ਾਹਰੇ ਨੂੰ ਆਉਣ ਜਾਣ ਵਾਲੀਆਂ ਗੱਡੀਆਂ, ਟਰੱਕਾਂ ਦੇ ਡਰਾਈਵਰਾਂ ਤੇ ਪੈਦਲ ਜਾਣ ਵਾਲਿਆਂ ਨੇ ਜੈਕਾਰੇ ਛੱਡ ਕੇ, ਹਾਰਨ ਮਾਰ ਕੇ ਅਤੇ ਹੱਥ ਖੜ੍ਹੇ ਕਰਕੇ ਪ੍ਰਬੰਧਕਾਂ ਦੇ ਹੌਸਲੇ ਬੁਲੰਦ ਕੀਤੇ। ਬਹੁਤ ਸਾਰੇ ਲੋਕਾਂ ਨੇ ਇਸ ਮੁਜ਼ਾਹਰੇ ਦੀ ਹਮਾਇਤ ਕਰਨ ਦਾ ਇਕਰਾਰ ਕੀਤਾ। ਇਸ ਮੁਜ਼ਾਹਰੇ ਵਿੱਚ ਭਾਈ ਅਮਰਜੀਤ ਸਿੰਘ ਪ੍ਰਧਾਨ, ਮਾਸਟਰ ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰਜੀਤ ਸਿੰਘ, ਪਰਮਿੰਦਰ ਕੌਰ, ਪ੍ਰਭਸ਼ਰਨ ਕੌਰ, ਜਸਮੇਲ ਕੌਰ, ਬਲਰਾਜ ਕੌਰ, ਦਲਜੀਤ ਕੌਰ, ਮਨਤੇਜ ਸਿੰਘ, ਗੁਰਫਤਿਹ ਸਿੰਘ, ਜੋਧਵੀਰ ਸਿੰਘ, ਰੀਤ ਕੌਰ, ਰਵੀਇੰਦਰ ਸਿੰਘ, ਹਰਕੰਵਲ ਸਿੰਘ, ਕੁੰਵਰਦੀਪ ਸਿੰਘ, ਗੁਰਬਚਨ ਸਿੰਘ, ਤਰਨਜੀਤ ਸਿੰਘ, ਦੀਦਾਰ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਅੰਮ੍ਰਿਤਪਾਲ ਸਿੰਘ, ਮਨਵੀਰ ਸਿੰਘ, ਸਿਮਰਨਜੀਤ ਕੌਰ ਸ਼ਾਮਿਲ ਹੋਏ।

ਕੁਲਦੀਪ ਸਿੰਘ ਸੇਖੋ ਨੇ ਇਹ ਵੀ ਦੱਸਿਆ ਹੈ ਕਿ ਉਕਤ ਮੁੱਦਿਆਂ ਨੂੰ ਲੈ ਕੇ ਹਰ ਹਫਤੇ ਐਤਵਾਰ ਨੂੰ ਸ਼ਾਮ 5 ਤੋਂ 7 ਵਜੇ ਤੱਕ ਇਸ ਸਥਾਨ ‘ਤੇ ਮੁਜ਼ਾਹਰਾ ਕੀਤਾ ਜਾਇਆ ਕਰੇਗਾ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ