ਸੰਸਾਰ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 11, 2024 04:56 PM

ਸਰੀ-“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਆਪਣੇ ਅਧਿਆਪਕ ਕਾਰਲੋਸ ਐਲਵੈਰੋ ਨਾਲ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਵਿਚ ਪ੍ਰਵੇਸ਼ ਕਰਨ ਦੀ ਮਰਿਆਦਾ ਬਾਰੇ ਜਾਣੂੰ ਕਰਵਾਇਆ।

ਉਪਰੰਤ ਸਾਰੇ ਵਿਦਿਆਰਥੀ ਤੀਸਰੀ ਮੰਜ਼ਿਲ ‘ਤੇ ਗੈਲਰੀ ਹਾਲ ਵਿਚ ਪਹੁੰਚੇ ਜਿਥੇ ਗਿਆਨੀ ਸਾਹਿਬਾਨ ਸਹਿਜ ਪਾਠਾਂ ਦੀ ਸੇਵਾ ਨਿਭਾਅ ਰਹੇ ਸਨ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਉਤਸੁਕਤਾ ਨਾਲ ਸਿੱਖ ਧਰਮ ਤੇ ਗੁਰਦੁਆਰਾ ਸਾਹਿਬ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਫਿਰ ਦਰਬਾਰ ਹਾਲ ਵਿਚ ਹਾਜਰੀ ਭਰੀ। ਅੰਤ ਵਿਚ ਮਰਿਆਦਾ ਅਨੁਸਾਰ ਲੰਗਰ ਛਕ ਕੇ ਵਿਦਿਆਰਥੀ ਆਪਣੇ ਸਕੂਲ ਨੂੰ ਵਾਪਿਸ ਰਵਾਨਾ ਹੋਏ। ਕੋਵਿਡ-19 ਮਹਾਂਮਾਰੀ ਤੋਂ ਬਾਅਦ ਸਰੀ ਕ੍ਰਿਸਚੀਅਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੇ ਆਂਢ ਗੁਆਂਢ ਪ੍ਰਤੀ ਜਾਗਰੂਕ ਹੋਣ ਦਾ ਇਹ ਪਹਿਲਾ ਮੌਕਾ ਸੀ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ