ਨੈਸ਼ਨਲ

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਗ੍ਰਿਫਤਾਰੀ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੰਗ ਵਲੋਂ ਸਖਤ ਨਿੰਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 11, 2024 10:01 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਸੋਨੂੰ ਫੁਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਦੂਜੇ ਸਿੰਘਾਂ ਦੇ ਪਰਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਕੇ ਲੋਕਤਾਂਤਰਿਕ ਮਰਿਆਦਾ ਨੂੰ ਤਾਰ ਤਾਰ ਕੀਤਾ ਹੈ ।

ਉਨ੍ਹਾਂ ਦਸਿਆ ਕਿ ਮਾਤਾ ਬਲਵਿੰਦਰ ਕੌਰ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਨਾਲ ਨਜ਼ਰਬੰਦ ਦੂਜੇ ਬੰਦੀਆਂ ਨੂੰ ਡਿਬਰੂਗੜ੍ਹ ਆਸਾਮ ਦੀ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਦੀ ਮੰਗ ਲਈ 22 ਫਰਵਰੀ ਤੋਂ ਸ਼੍ਰੀ ਦਰਬਾਰ ਸਾਹਿਬ ਵਲ ਜਾਂਦੀ ਵਿਰਾਸਤੀ ਗਲੀ ਚ ਮੋਰਚਾ ਲਾਇਆ ਸੀ । ਮਾਤਾ ਬਲਵਿੰਦਰ ਕੌਰ ਨੇ ਇਸ ਮੰਗ ਲਈ ਬੀਤੇ ਦਿਨ ਇਹਨਾਂ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਚੇਤਨਾ ਮਾਰਨ ਸ਼ੁਰੂ ਕਰਨਾ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਨੇ ਸਾਰਿਆਂ ਨੂੰ ਗੋਲਡਨ ਗੇਟ ਅੰਮ੍ਰਿਤਸਰ ਤੋਂ ਹਿਰਾਸਤ ਵਿਚ ਲੈ ਲਿਆ ।
ਸੋਨੂੰ ਫੁਲ ਨੇ ਦਸਿਆ ਕਿ ਇਕ ਪਾਸੇ ਭਗਵੰਤ ਮਾਨ ਤੇ ਸਾਰੀ ਆਪ ਲੀਡਰਿਸ਼ਪ ਦੇਸ਼ ਵਿਚ ਧਰਨੇ ਵਰਤ ਰੱਖ ਕੇ ਈਡੀ ਵਲੋਂ ਦਿੱਲੀ ਦੇ ਮੁਖ ਮੰਤਰੀ ਦੀ ਗ੍ਰਿਫਤਾਰੀ ਨੂੰ ਲੋਕਤਾਂਤਰਿਕ ਮਰਿਆਦਾ ਖਿਲਾਫ ਦੱਸ ਰਹੀ ਹੈ, ਪ੍ਰੰਤੂ ਦੂਜੇ ਪਾਸੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ‘ਚੋਂ ਬੰਦੀਆਂ ਨੂੰ ਪੰਜਾਬ ਦੀ ਜੇਲ ‘ਚ ਲਿਆਉਣ ਦੀ ਮੰਗ ਲਈ ਚੇਤਨਾ ਮਾਰਚ ਕੱਢਣ ਦੀ ਲੋਕਤਾਂਤਰਿਕ ਮੰਗ ਨੂੰ ਕੁਚਲ ਕੇ ਜੋ ਸੰਵਿਧਾਨ ਦੀ ਮਰਿਆਦਾ ਨੂੰ ਤਾਰ ਤਾਰ ਆਪ ਸਰਕਾਰ ਕਰ ਰਹੀ ਹੈ, ਉਹ ਆਮ ਆਦਮੀ ਪਾਰਟੀ ਨੂੰ ਸੇਵਾ ਲੱਗ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਇਸ ਗ੍ਰਿਫਤਾਰੀ ਦੀ ਸਖਤ ਨਿੰਦਾ ਕਰਦਾ ਹੈ ।

Have something to say? Post your comment

 

ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ