ਨੈਸ਼ਨਲ

ਖ਼ਾਲਸਾ ਸਾਜਣਾ ਦਿਵਸ ਮੌਕੇ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਏ ਅਰਦਾਸ: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 12, 2024 07:30 PM

ਨਵੀਂ ਦਿੱਲੀ -ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ ਅਤੇ ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ ਸਿੱਖ ਕੌਮ ਨੂੰ ਇਸ ਵਾਰ 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ 13 ਅਪ੍ਰੈਲ ਨੂੰ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਵੀ ਕਿਹਾ ਹੈ । ਉਨ੍ਹਾਂ ਦਸਿਆ ਕਿ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਵੰਗਾਰ ਪਾਉਂਦਿਆਂ ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਜਾਤ ਪਾਤ ਤੋਂ ਰਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਅਜ ਸਿੱਖ ਕੌਮ ਮੁੜ ਕਰਮ ਕਾਂਡਾ ਵਿਚ ਫਸ ਕੇ ਗੁਰੂ ਤੋਂ ਬੇਮੁਖ ਹੋ ਰਹੀ ਹੈ । ਆਓ ਅਸੀ ਇਸ ਮੁਬਾਰਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਲਈ ਮੁੜ ਤੋਂ ਜਥੇਬੰਦ ਹੋਈਏ । ਉਨ੍ਹਾਂ ਦਸਿਆ ਕਿ ਪੰਜ ਜੱਥੇਦਾਰ ਸਾਹਿਬਾਨਾਂ ਦੇ ਆਦੇਸ਼ ਕਿ ਘਰਾਂ ਉਪਰ ਨਿਸ਼ਾਨ ਸਾਹਿਬ ਝੂਲਾਏ ਜਾਣ ਤੇ ਪਹਿਰਾ ਦੇਂਦਿਆਂ ਇਲਾਕੇ ਦੀ ਸੰਗਤ ਨੇ ਆਪੋ ਆਪਣੇ ਘਰਾਂ ਉਪਰ ਨਿਸ਼ਾਨ ਸਾਹਿਬ ਝੁਲਾਉਣ ਲਈ ਵੱਡੀ ਗਿਣਤੀ ਵਿਚ ਨਿਸ਼ਾਨ ਸਾਹਿਬ ਪ੍ਰਾਪਤ ਕੀਤੇ ਹਨ ।

Have something to say? Post your comment

 

ਨੈਸ਼ਨਲ

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਜਰਨੈਲੀ ਮਾਰਚ ਦੌਰਾਨ ਖਾਲਸਈ ਜਾਹੋ ਜਲਾਲ ਨਾਲ ਖੇਡਿਆ ਗੱਤਕਾ

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਸਿੱਖੀ ਸਿਧਾਤਾਂ ਤੇ ਸੋਚ ਨੂੰ ਤਿਲਾਜ਼ਲੀ ਦੇ ਕੇ 7 ਦਿੱਲੀ ਗੁਰਦੁਆਰਾ ਕਮੇਟੀ ਮੈਬਰਾਂ ਵਲੋਂ ਭਾਜਪਾਈ ਬਣਨਾ ਅਫਸੋਸ਼ਜਨਕ: ਮਾਨ

'ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ 6 ਮਈ ਨੂੰ ਸ਼ਹੀਦ ਭਾਈ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਬਾਬਾ ਮਹਿਰਾਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ