ਸੰਸਾਰ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 15, 2024 07:11 PM

ਸਰੀ-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪ੍ਰਸਿੱਧ ਪੱਤਰਕਾਰ ਅਤੇ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ ਕਰਨ ਲਈ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਕੰਪਲੈਕਸ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਅਤੇ ਨਾਵਲਕਾਰ ਬਖਸ਼ਿੰਦਰ ਨੇ ਕੀਤੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਮੰਚ ਸੰਚਾਲਕ ਮੋਹਨ ਗਿੱਲ ਨੇ ਬਖਸ਼ਿੰਦਰ ਅਤੇ ਨਾਵਲ ਬਾਰੇ ਸੰਖੇਪ ਜਾਣਕਾਰੀ ਦਿੱਤੀ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ ਨੇ ਸਮਾਗਮ ਵਿਚ ਪਹੁੰਚੀਆਂ ਸਭਨਾਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਵੈਨਕੂਵਰ ਵਿਚਾਰ ਮੰਚ ਦੀ ਸਥਾਪਨਾ, ਉਦੇਸ਼ ਅਤੇ ਇਸ ਦੀਆਂ ਸਰਗਰਮੀਆਂ ਬਾਰੇ ਚਾਨਣਾ ਪਾਇਆ

ਨਾਵਲ ਉਪਰ ਆਪਣਾ ਪਰਚਾ ਪੇਸ਼ ਕਰਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਨਾਵਲ ਦੀ ਕਹਾਣੀ ਨੂੰ ਸਾਰ ਰੂਪ ਵਿਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਨਾਵਲ ਦੀ ਇੱਕ ਖੂਬੀ ਇਹ ਹੈ ਕਿ ਇਸ ਵਿੱਚ ਪਾਤਰਾਂ ਦੀ ਭਰਮਾਰ ਨਹੀਂ। ਇਸ ਦੀ ਬੋਲੀ ਮੁਹਾਵਰੇਦਾਰ ਅਤੇ ਕਾਵਿਕ ਹੈ। ਕਾਵਿ ਤੁਕਾਂ ਰਾਹੀਂ ਬੋਲੀ ਹੋਰ ਵੀ ਰਸਦਾਰ ਬਣਾਈ ਗਈ ਹੈ ਨਾਵਲ ਦੀ ਭਾਸ਼ਾ ਚਟਪਟੀ ਕਰਾਰੀ ਅਤੇ ਉਤੇਜਕ ਹੈ। ਨਾਵਲ ਦੇ ਮੁੱਖ ਪਾਤਰ ਦੇ ਵਾਕਾਂ ਰਾਹੀਂ ਭਰਪੂਰ ਮਾਤਰਾ ਵਿੱਚ ਕਾਮ ਕ੍ਰੀੜਾ ਦੀ ਚਾਸ਼ਨੀ ਵਹਾਈ ਗਈ ਹੈ ਅਤੇ ਅਖੀਰ ਵਿੱਚ ਇਸ਼ਕਨਾਮਾ ਚਰਮ ਸੀਮਾ ‘ਤੇ ਪਹੁੰਚ ਜਾਂਦਾ ਹੈ ਉਹਨਾਂ ਕਿਹਾ ਕਿ ਨਾਵਲ ਵਿੱਚ ਇੱਕ ਥਾਂ ਜਾ ਕੇ ਸਾਰੇ ਪਾਤਰ ਗਾਇਬ ਹੋ ਜਾਂਦੇ ਹਨ ਅਤੇ ਨਾਵਲਕਾਰ ਦਾ ਥੀਸਿਸ ਸ਼ੁਰੂ ਹੋ ਜਾਂਦਾ ਹੈ। ਉਹਨਾਂ ਇੱਕ ਥਾਂ ਤੇ ਸਮੇਂ ਤੇ ਸਥਾਨ ਦੀ ਪੇਸ਼ਕਾਰੀ ਉੱਪਰ ਵੀ ਕਿੰਤੂ ਕੀਤਾ। ਦੂਜੇ ਬੁਲਾਰੇ ਡਾ. ਸਾਧੂ ਸਿੰਘ ਨੇ ਕਿਹਾ ਕਿ ਨਾਵਲ ਦੇ ਵਿਸ਼ੇ ਵਸਤੂ ਨਾਲ ਅਤੇ ਲੇਖਕ ਕਾਮ ਸ਼ਾਸਤਰ ਬਾਰੇ ਸਿੱਧਾ ਹੀ ਲਿਖਣ ਬਾਰੇ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਪਰ ਨਾਵਲ ਵਿਚ ਕਾਮ ਸ਼ਾਸਤਰ ਬਾਰੇ ਲਿਖਿਆ ਗਿਆ ਥੀਸਿਸ ਨਾਵਲ ਤੋਂ ਅਲੱਗ ਹੋਣਾ ਚਾਹੀਦਾ ਸੀ।

ਉਸਤਾਦ ਸ਼ਾਇਰ ਗੁਰਦਰਸ਼ਨ ਸਿੰਘ ਬਾਦਲ ਅਤੇ ਅੰਗਰੇਜ਼ ਬਰਾੜ ਨੇ ਵੀ ਨਾਵਲ ਉੱਪਰ ਵਿਚਾਰ ਪੇਸ਼ ਕੀਤੇ। ਨਾਵਲਕਾਰ ਬਖਸ਼ਿੰਦਰ ਨੇ ਕਿਹਾ ਕਿ ਵਿਸ਼ਾਲ ਪੱਧਰ ‘ਤੇ ਇਸ਼ਕ ਦੀ ਗੱਲ ਕੀਤੀ ਗਈ ਹੈ ਤੇ ਇਸ਼ਕ ਦੀ ਵਿਆਖਿਆ ਵੀ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰੂਹਾਨੀ ਅਤੇ ਜਿਸਮਾਨੀ ਇਸ਼ਕ ਨੂੰ ਵੱਖਰਾ ਨਹੀਂ ਕੀਤਾ ਸਕਦਾ। ਉਨ੍ਹਾਂ ਕਿਹਾ ਕਿ ਨਾਵਲ ਵਿਚ ਇਸ਼ਕ ਬਾਰੇ ਮਾਹਿਰਾਂ ਦੇ ਵਿਚਾਰ ਉਨ੍ਹਾਂ ਦੇ ਨਾਵਾਂ ਹੇਠ ਲਿਖੇ ਗਏ ਹਨ। ਉਨ੍ਹਾਂ ਫਿਲਮੀ ਸਕਰਿਪਟਾਂ ਤੋਂ ਤੌਬਾ ਕਰਨ ਅਤੇ ਨਾਵਲ ਲਿਖਣ ਵੱਲ ਮੁੜਨ ਬਾਰੇ ਦੱਸਿਆ ਅਤੇ ਪੰਜਾਬੀ ਭਾਸ਼ਾ ਦੀਆਂ ਬਾਰੀਕੀਆਂ ਦੀ ਵੀ ਗੱਲ ਕੀਤੀ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸੋਹਣ ਸਿੰਘ ਪੂਨੀ, ਪਰਮਿੰਦਰ ਸਵੈਚ, ਬਿੰਦੂ ਮਠਾੜੂ, ਦਵਿੰਦਰ ਗੌਤਮ, ਰਾਜਵੰਤ ਰਾਜ, ਕੁਲਦੀਪ ਸਿੰਘ ਬਾਸੀ, ਇੰਦਰਜੀਤ ਰੋਡੇ, ਹਰਦਮ ਸਿੰਘ ਮਾਨ, ਚਮਕੌਰ ਸਿੰਘ ਸੇਖੋਂ, ਨਵਦੀਪ ਗਿੱਲ ਅਤੇ ਸੁਰਿੰਦਰ ਚਾਹਲ ਵੀ ਸ਼ਾਮਲ ਸਨ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ