ਪੰਜਾਬ

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

ਕੌਮੀ ਮਾਰਗ ਬਿਊਰੋ | April 15, 2024 08:58 PM

ਦਮਦਮਾ ਸਾਹਿਬ-ਖਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੁੁੰਮ ਹਮਾ ਕੇ ਪੁਜੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ, ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕਾਂ, ਸਹਿਯੋਗੀਆਂ ਜਥਿਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਿਰਸਵਾਰਥ ਸੇਵਾ ਨਿਭਾਉਣ ਵਾਲੇ ਗੁਰਸਿੱਖਾਂ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿਲੋਂ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੇਲਾ ਸਾਂਤੀ ਪੂਰਨ ਸੰਪੂਰਨ ਹੋਇਆ ।ਇੱਕ ਵੀ ਅਜਿਹੀ ਘਟਨਾ ਨਹੀ ਵਾਪਰੀ ਜਿਸ ਨਾਲ ਕਿਸੇ ਦੇ ਮਨ ਨੂੰ ਠੇਸ ਵੱਜੀ ਹੋਵੇ।ਉਨ੍ਹਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲੇ ਸਮੇਂ ਵੱਖਵੱਖ ਦਲਾਂ ਦੇ ਮੁਖੀ ਸਾਹਿਬਾਨ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਅਤੇ ਮਹੱਲੇ ਦੀਆਂ ਰੌਣਕਾਂ ਅਤੇ ਮਰਯਾਦਾ ਨੂੰ ਭਲੀਭਾਂਤ ਨਿਭਾਇਆ ਹੈ। ਮੈਂ ਦਲ ਪੰਥ ਵੱਲੋਂ ਸਮੁੱਚੀ ਸੰਗਤ ਅਤੇ ਟਹਿਲੀਆਂ ਦਾ ਸ਼ੁਕਰ ਗੁਜ਼ਾਰ ਹਾਂ।

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ