ਪੰਜਾਬ

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | April 15, 2024 09:01 PM


ਮਾਨਸਾ-ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਸੈਕਟਰ ਅਫ਼ਸਰਾਂ ਪੀ.ਏ.ਐਮ.ਐਸ. ਦੇ ਟੈਕਨੀਕਲ ਸਟਾਫ ਦੀ ਆਨਲਾਈਨ ਸਿਖਲਾਈ ਕਰਵਾਈ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੀ.ਏ.ਐਮ.ਐਸ. ਦੀ ਵੱਖ ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਹੋਵੇਗੀ। ਇਹ ਪ੍ਰਣਾਲੀ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮੌਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ ’ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ ’ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।
ਇਸ ਮੌਕੇ ਚੋਣ ਕਾਨੂੰਗੋ ਵਰੁਣ ਕੁਮਾਰ ਗੋਇਲ ਅਤੇ ਪ੍ਰੋਗਰਾਮਰ ਮੋਹਿੰਦਰ ਕੌਰ ਵੀ ਮੌਜੂਦ ਸਨ।

 

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ