ਪੰਜਾਬ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਕੌਮੀ ਮਾਰਗ ਬਿਊਰੋ | April 17, 2024 06:56 PM


ਫਾਜ਼ਿਲਕਾ -ਫਾਜ਼ਿਲਕਾ ਦੇ ਜਿਲਾ ਮੈਜਿਸਟਰੇਟ ਡਾ ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹਨਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਹਨਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਰਾਜਸਥਾਨ ਵਿੱਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਪੰਜਾਬ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ

ਸੰਯੁਕਤ ਕਿਸਾਨ ਮੋਰਚੇ ਨੇ ਖਿੱਚੀ 21 ਮਈ ਜਗਰਾਉਂ ਮਹਾਂ ਰੈਲੀ ਦੀ ਤਿਆਰੀ, ਲੱਖਾਂ ਕਿਸਾਨ ਮਜ਼ਦੂਰ ਹੋਣਗੇ ਸ਼ਾਮਿਲ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ