ਨੈਸ਼ਨਲ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 17, 2024 08:08 PM

ਨਵੀਂ ਦਿੱਲੀ -ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕਮੱਤਾ ਸਾਹਿਬ ਦੇ ਪ੍ਰਧਾਨ ਡਾ: ਹਰਬੰਸ ਸਿੰਘ ਚੁੱਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਅਸਤੀਫ਼ੇ ਦੀ ਕਾਪੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਜਥੇਦਾਰ ਅਤੇ ਡਿਪਟੀ ਰਜਿਸਟਰਾਰ ਸੁਸਾਇਟੀ ਫਰਮ ਐਂਡ ਚਿਲਡਰਨ ਫੰਡ ਊਧਮ ਸਿੰਘ ਨਗਰ ਨੂੰ ਵੀ ਭੇਜੀ ਹੈ। ਡਾਕਟਰ ਚੁੱਘ ਇੱਕ ਸੇਵਾਮੁਕਤ ਆਈਏਐਸ ਅਧਿਕਾਰੀ ਹਨ।
ਜਿਕਰਯੋਗ ਹੈ ਕਿ ਬੀਤੀ 28 ਮਾਰਚ ਨੂੰ ਇਕ ਧਾਰਮਿਕ ਡੇਰੇ ਕਾਰ ਸੇਵਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦਾ ਦੋ ਬਾਈਕ ਸਵਾਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਡਾਕਟਰ ਚੁੱਘ ਦੇ ਨਾਲ ਤਰਾਈ ਸਿੱਖ ਮਹਾਂਸਭਾ ਦੇ ਮੁੱਖੀ ਪ੍ਰੀਤਮ ਸਿੰਘ ਸੰਧੂ ਅਤੇ ਰਾਮਪੁਰ ਨਵਾਬਗੰਜ ਦੇ ਡੇਰਾ ਮੁੱਖੀ ਬਾਬਾ ਅਨੂਪ ਸਿੰਘ ਨੂੰ ਵੀ ਸਾਜ਼ਿਸ਼ ਦੇ ਸ਼ੱਕੀ ਵਜੋਂ ਨਾਮਜ਼ਦ ਕੀਤਾ ਹੈ । ਡਾਕਟਰ ਚੁੱਘ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦਾ ਨਾਮ ਬਿਨਾਂ ਕਿਸੇ ਆਧਾਰ ਤੋਂ ਪਹਿਲੇ ਹੀ ਦਿਨ ਲਿਖਿਆ ਗਿਆ ਸੀ ਅਤੇ ਬਿਨਾਂ ਸਬੂਤਾਂ ਦੇ ਮਾਮਲੇ ਨਾਲ ਨਾਮ ਜੋੜ ਦਿੱਤਾ ਗਿਆ ਹੈ ਜਿਸ ਨਾਲ ਉਹ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਸਿਹਤ 'ਤੇ ਵੀ ਮਾੜਾ ਅਸਰ ਪਿਆ ਹੈ। ਅਸਤੀਫਾ ਪੱਤਰ ਵਿੱਚ ਲਿਖਿਆ ਹੈ ਕਿ ਉਹ ਨਿਰਸਵਾਰਥ ਸੇਵਾ ਕਰਨ ਦੇ ਇਰਾਦੇ ਨਾਲ ਕਮੇਟੀ ਚਲਾ ਰਹੇ ਸਨ। ਧੜੇਬੰਦੀ ਨੂੰ ਖਤਮ ਕਰਕੇ ਕਮੇਟੀ ਨੂੰ ਚਲਾਉਣਾ ਉਨ੍ਹਾਂ ਦੀ ਤਰਜੀਹ ਸੀ। ਗੁਰਦੁਆਰੇ ਦੇ ਵਿੱਤੀ ਕਾਰਜਾਂ ਨੂੰ ਬੈਂਕਿੰਗ ਪ੍ਰਣਾਲੀ ਵਿੱਚ ਲਿਆਉਣ ਦੀ ਉਨ੍ਹਾਂ ਵਲੋਂ ਕੋਸ਼ਿਸ਼ ਕੀਤੀ ਗਈ ਸੀ । ਉਨ੍ਹਾਂ ਆਪਣੇ ਪੱਤਰ ਵਿੱਚ ਦੱਸਿਆ ਕਿ ਉਹ ਭਾਰੀ ਹਿਰਦੇ ਨਾਲ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਦੁਸ਼ਮਣੀ ਦੇ ਮਾਹੌਲ ਵਿੱਚ ਦੁਖੀ ਮਨ ਨਾਲ ਸੇਵਾ ਕਰਨ ਨੂੰ ਅਰਥਹੀਣ ਦੱਸਦੇ ਹਨ। ਡਾ: ਚੁੱਘ ਨੇ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕਰਕੇ ਮੀਤ ਪ੍ਰਧਾਨ ਨੂੰ ਪ੍ਰਧਾਨ ਦੇ ਅਹੁਦੇ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ । ਦਸਿਆ ਜਾ ਰਿਹਾ ਹੈ ਕਿ ਜਦੋਂ ਤੱਕ ਅਸਤੀਫਾ ਪ੍ਰਵਾਨ ਨਹੀਂ ਹੋ ਜਾਂਦਾ, ਉਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਆਰਜ਼ੀ ਤੌਰ 'ਤੇ ਬਹਾਲ ਕਰ ਦਿੱਤੀਆਂ ਜਾਣਗੀਆਂ।

 

Have something to say? Post your comment

 

ਨੈਸ਼ਨਲ

ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ

ਮੇਰੀ ਚਿੰਤਾ ਨਾ ਕਰੋ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ-ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਜਰਨੈਲੀ ਮਾਰਚ ਦੌਰਾਨ ਖਾਲਸਈ ਜਾਹੋ ਜਲਾਲ ਨਾਲ ਖੇਡਿਆ ਗੱਤਕਾ

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਸਿੱਖੀ ਸਿਧਾਤਾਂ ਤੇ ਸੋਚ ਨੂੰ ਤਿਲਾਜ਼ਲੀ ਦੇ ਕੇ 7 ਦਿੱਲੀ ਗੁਰਦੁਆਰਾ ਕਮੇਟੀ ਮੈਬਰਾਂ ਵਲੋਂ ਭਾਜਪਾਈ ਬਣਨਾ ਅਫਸੋਸ਼ਜਨਕ: ਮਾਨ

'ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ 6 ਮਈ ਨੂੰ ਸ਼ਹੀਦ ਭਾਈ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਬਾਬਾ ਮਹਿਰਾਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ