ਪੰਜਾਬ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 17, 2024 08:17 PM

ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਚਰਨ ਸਿੰਘ ਪਹੁੰਚੇ ਅਤੇ ਉਨ੍ਹਾਂ ਨੇ ਸਿੰਘ ਸਾਹਿਬ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਅਤੇ ਪੰਥਕ ਸੇਵਾਵਾਂ ਵਿਚ ਹਮੇਸ਼ਾ ਅੱਗੇ ਹੋ ਕੇ ਵਿਚਰਦੇ ਰਹਿਣ ਦੀ ਗੱਲ ਆਖੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਰ ਸੇਵਾ ਗੁਰੂ ਕਾ ਬਾਗ ਸੰਪਰਦਾ ਦੀ ਸੇਵਾ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪਵਿੱਤਰ ਇਤਿਹਾਸਕ ਗੁਰਦੁਆਰਿਆਂ ਦੀਆਂ ਸੁੰਦਰ ਇਮਾਰਤਾਂ, ਸਰੋਵਰਾਂ ਅਤੇ ਸਰਾਵਾਂ ਦੇ ਨਿਰਮਾਣ ਵਿਚ ਕਾਰ ਸੇਵਾ ਗੁਰੂ ਕਾ ਬਾਗ ਸੰਪਰਦਾ ਦਾ ਸ਼ੁਰੂ ਤੋਂ ਹੀ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਸ. ਅਜੀਤ ਸਿੰਘ, ਜਸਪਾਲ ਸਿੰਘ ਅਤੇ ਭਗਵਾਨ ਸਿੰਘ ਵੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ