ਪੰਜਾਬ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | April 18, 2024 08:38 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4, 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20, 500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4, 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਮੇਰਾ ਹਮੇਸ਼ਾ ਇਹ ਮੰਨਣਾ ਹੈ ਕਿ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ -ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ