ਪੰਜਾਬ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | April 19, 2024 08:39 PM

ਸਰਦੂਲਗੜ -ਵਿਧਾਨ ਸਭਾ ਹਲਕਾ ਸਰਦੂਲਗੜ ਦੇ ਪਿੰਡ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਅੱਜ ਸਰਦੂਲਗੜ ਸ਼ਹਿਰ ਅਤੇ ਫੱਤਾ ਮਾਲੋਕਾ ਵਿਖੇ ਆਪਣੀਆਂ ਚੋਣਾਂ ਸਬੰਧੀ ਮੀਟਿੰਗਾਂ ਕਰਨ ਲਈ ਪੁੱਜੇ ਸਨ। ਜਿਨਾਂ ਦਾ ਕਿਸਾਨ ਜਥੇਬੰਦੀਆਂ ਨੇ ਸਰਦੂਲਗੜ੍ਹ ਵਿਖੇ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਜਾਣਕਾਰੀ ਅਨੁਸਾਰ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਆਪਣੇ ਚੋਣ ਪ੍ਰਚਾਰ ਲਈ ਜਦੋਂ ਆਟੋ ਮਾਰਕੀਟ ਸਰਦੂਲਗੜ ਬੀਜੇਪੀ ਦੇ ਪੁਰਾਣੇ ਆਗੂ ਪਵਨ ਕੁਮਾਰ ਜੈਨ ਦੇ ਘਰ ਰੱਖੇ ਪ੍ਰੋਗਰਾਮ ਵਿਖੇ ਪੁੱਜੀ ਤਾਂ ਸੰਯੁਕਤ ਮੋਰਚਾ ਦੇ ਸੱਦੇ ਤੇ ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਲੈ ਕੇ ਬੀ ਕੇ ਜੂ ਡਕੌਂਦਾ ਧਨੇਰ ਗਰੁੱਪ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਕੌਰ ਸਿੰਘ ਦੀ ਅਗਵਾਈ ਚ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਮੌਕੇ ਤੇ ਪੁੱਜੀ ਸਰਦੂਲਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਬੈਰੀਗੇਟ ਲਗਾ ਕੇ ਰੋਕਿਆ ਗਿਆ। ਬੀਜੇਪੀ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਹਰ ਪਾਰਟੀ ਦੇ ਉਮੀਦਵਾਰ ਨੂੰ ਵੋਟ ਮੰਗਣ ਦਾ ਅਧਿਕਾਰ ਹੈ। ਕੁਝ ਵਿਰੋਧੀ ਪਾਰਟੀਆਂ ਬੁਖਲਾਟ ਚ ਆ ਕੇ ਕਿਸਾਨਾਂ ਦੀ ਆੜ ਚ ਅਜਿਹਾ ਕਰ ਰਹੀਆਂ ਹਨ। ਜਿਸ ਸਬੰਧੀ ਲੋਕ ਸਭਾ ਹਲਕਾ ਬਠਿੰਡਾ ਦੇ ਵਾਸੀ ਭਲੀਭਾਂਤ ਜਾਣੂੰ ਹਨ। ਇਸ ਮੌਕੇ ਪਵਨ ਕੁਮਾਰ ਜੈਨ , ਜਗਜੀਤ ਸਿੰਘ ਮਿਲਖਾ, ਗੋਮਾ ਰਾਮ ਕਰੰਡੀ, ਪ੍ਰੇਮ ਕੁਮਾਰ ਗਰਗ, ਜਸਵੰਤ ਸਿੰਘ ਰਾਜ ਰਾਣਾ, ਮੰਡਲ ਪ੍ਰਧਾਨ ਜਸਵਿੰਦਰ ਸੰਘਾ ਆਦਿ ਬੀਜੇਪੀ ਵਰਕਰ ਹਾਜ਼ਰ ਸਨ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ. ਈ. ਪੀ.-2020’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ -ਜ਼ਿਲ੍ਹਾ ਪੱਧਰੀ ਆਗੂ ਵੀ ਹੋਏ ‘ਆਪ’ ‘ਚ ਸ਼ਾਮਲ ਹੋਏ

ਜਗਰਾਓਂ ਮਹਾਂ ਪੰਚਾਇਤ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ: ਬੂਟਾ ਸਿੰਘ ਬੁਰਜਗਿੱਲ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ

ਸ਼ਹੀਦ ਬੀਬੀਆਂ ਦੀ ਗਾਥਾ ‘‘ਕੌਰਨਾਮਾ’’ ਕਿਤਾਬ ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ ਕੀਤੀ ਜਾਵੇਗੀ ਜਾਰੀ

ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ

ਗੱਤਕੇ ਨੂੰ ਏਸ਼ੀਆਈ ਖੇਡਾਂ 'ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ