ਪੰਜਾਬ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | April 19, 2024 08:40 PM


ਮਾਨਸਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ 04 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਮਾਨਸਾ ਦੀ ਵਿਦਿਆਰਥਣ ਰਾਣੀ ਕੌਰ ਨੇ 650 ਵਿਚੋਂ 632 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੰਢੂ ਕਲਾਂ ਦੀ ਵਿਦਿਆਰਥਣ ਜੈਸਮੀਨ ਜੱਸੀ ਨੇ 650 ਵਿਚੋਂ 630 ਅੰਕ ਪ੍ਰਾਪਤ ਕਰਕੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅਸ਼ੋਕ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਮੈਰਿਟ ਸੂਚੀ ਵਿਚੋਂ 02 ਵਿਦਿਆਰਥੀ ਸਰਕਾਰੀ ਸਕੂਲ ਨਾਲ ਸਬੰਧਤ ਹਨ ਅਤੇ 02 ਵਿਦਿਆਰਥੀ ਪ੍ਰਾਇਵੇਟ ਸਕੂਲ ਨਾਲ ਸਬੰਧਤ ਹਨ। ਰੈਗੂਲਰ ਵਿਦਿਆਰਥੀਆਂ ਦੀ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿੱਚ ਜ਼ਿਲ੍ਹਾ ਮਾਨਸਾ ਨੇ 96.59 ਪ੍ਰਤੀਸ਼ਤ ਨਾਲ ਸੂਬੇ ਵਿੱਚੋਂ 16 ਵਾਂ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਪ੍ਰਾਪਤੀ ’ਤੇ ਮਲਿਕਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਅਤੇ ਗੁਰਲਾਭ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਨੇ ਸਾਂਝੇ ਤੌਰ ’ਤੇ ਦਸਵੀਂ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਬਲਾਕ ਨੋਡਲ ਅਫ਼ਸਰ ਸਾਹਿਬਾਨ, ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ ਅਤੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ. ਈ. ਪੀ.-2020’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ -ਜ਼ਿਲ੍ਹਾ ਪੱਧਰੀ ਆਗੂ ਵੀ ਹੋਏ ‘ਆਪ’ ‘ਚ ਸ਼ਾਮਲ ਹੋਏ

ਜਗਰਾਓਂ ਮਹਾਂ ਪੰਚਾਇਤ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ: ਬੂਟਾ ਸਿੰਘ ਬੁਰਜਗਿੱਲ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ

ਸ਼ਹੀਦ ਬੀਬੀਆਂ ਦੀ ਗਾਥਾ ‘‘ਕੌਰਨਾਮਾ’’ ਕਿਤਾਬ ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ ਕੀਤੀ ਜਾਵੇਗੀ ਜਾਰੀ

ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ

ਗੱਤਕੇ ਨੂੰ ਏਸ਼ੀਆਈ ਖੇਡਾਂ 'ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ