ਪੰਜਾਬ

ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | April 20, 2024 08:29 PM

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10, 000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ