ਨੈਸ਼ਨਲ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 20, 2024 09:08 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣੇ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲਿਸ ਥਾਣੇ ਵਿਚ ਪਰਚਾ ਦਰਜ ਕਰਵਾ ਦਿਤਾ ਗਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਸ ਵਿਚ ਹਰ ਪੱਧਰ ਉਤੇ ਸੰਗਤਾਂ ਨੂੰ ਸਹਿਯੋਗ ਦੇਵੇਗਾ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀਆਂ ਦੀ ਭਾਲ ਕਰੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੰਮ ਕਰਦੀਆਂ ਸ਼ਿਤਾਨੀ ਤਾਕਤਾਂ ਨੂੰ ਵੀ ਨਸ਼ਰ ਕੀਤਾ ਜਾਣਾ ਚਾਹੀਦਾ ਹੈ । ਸ. ਕਰਤਾਰ ਸਿੰਘ ਚਾਵਲਾ ਨੇ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ। ਉਹਨਾਂ ਨੇ ਆਖਿਆ ਕਿ ਹੁਸ਼ਿਆਰਪੁਰ ਜਿਲ੍ਹੇ ਵਾਲੀ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ਅੰਦਰ ਹਾਜ਼ਰ ਰਹਿਣ ਸ. ਕਰਤਾਰ ਸਿੰਘ ਚਾਵਲਾ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ।

 

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਸੰਭਾਵਨਾ 'ਤੇ ਕਰੇਗੀ ਵਿਚਾਰ

ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੂਲਣ ਦੀ ਜਗ੍ਹਾ ਪੰਥ ਦੇ ਮਸਲੇ ਕਰਵਾਣ ਹੱਲ: ਬੀਬੀ ਰਣਜੀਤ ਕੌਰ

ਕੇਜਰੀਵਾਲ ਸਰਕਾਰ ਠੇਕੇ ਦੇ ਕੰਮ ਕਰਦੀਆਂ ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਮੁੜ ਬਹਾਲ ਕਰਣ : ਕਾਹਲੋਂ

ਬੋਨੀ ਅਜਨਾਲੇ ਦਾ ਬਿਆਨ ਸਿੱਖ ਫਲੱਫਸੇ ਵਿਰੁੱਧ ਅਤੇ ਮੁਆਫੀ ਲਾਇਕ ਨਹੀਂ : ਸਰਨਾ

ਜੂਨ 84 ਦੀ 40ਵੀਂ ਵਰ੍ਹੇਗੰਢ ਤੇ ਜਰਮਨ ਦੇ ਲੋਕਾਂ ਨੂੰ ਭਾਰਤੀ ਹਕੂਮਤ ਦੇ ਜ਼ੁਲਮਾਂ ਬਾਰੇ ਦਸਣ ਲਈ ਚਲਾਈ ਜਾਵੇਗੀ ਜਾਗਰੂਕ ਲਹਿਰ - ਗੁਰਾਇਆ

11 ਦਿਨਾਂ ਬਾਅਦ ਵੋਟਿੰਗ ਫੀਸਦੀ ਵਧਣ 'ਤੇ ਸਵਾਲ ਚੁੱਕੇ ਹਨ ਸੰਜੇ ਰਾਉਤ ਨੇ ,ਵਾਧੂ ਵੋਟਾਂ ਕਿੱਥੋਂ ਆਈਆਂ..?

ਰਾਜੌਰੀ ਗਾਰਡਨ ਦੀ ਸੰਗਤ ਚਕੇਗੀ ਸਿਕਲੀਗਰ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ: ਹਰਮਨਜੀਤ ਸਿੰਘ

1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ

ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ

ਮੇਰੀ ਚਿੰਤਾ ਨਾ ਕਰੋ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ-ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ