ਪੰਜਾਬ

ਸ੍ਰੀ ਸਾਹਿਬ ਕਾਰਨ ਅੰਮ੍ਰਿਤਧਾਰੀ ਸਿੱਖ ਖ਼ਿਲਾਫ਼ ‘ਤੇਜ਼ਧਾਰ ਹਥਿਆਰ’ ਰੱਖਣ ਦਾ ਮਾਮਲਾ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਸਿੰਘ ਸਾਹਿਬ ਨੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 21, 2024 08:11 PM

ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਆਖਿਆ ਕਿ ਅੱਜ ਸਿੱਖ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਹਨ ਅਤੇ ਗੁਰੂ ਸਾਹਿਬ ਦੇ ਦਿੱਤੇ ਸਰਬ-ਸਾਂਝੀਵਾਲਤਾ ਦੇ ਫਲਸਫੇ ਅਨੁਸਾਰ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿਚ ਆਪਣੀ ਪਛਾਣ ਸਥਾਪਿਤ ਕਰ ਚੁੱਕੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪ੍ਰਸੰਗਿਕਤਾ ਨੂੰ ਸਮਝਦਿਆਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਭਾਰਤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮ੍ਰਿਤਧਾਰੀ ਸਿੱਖਾਂ ਲਈ ਸ੍ਰੀ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਏ ਤਾਂ ਜੋ ਇਟਲੀ ਸਰਕਾਰ ਵਲੋਂ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖ਼ਿਲਾਫ਼ ਸ੍ਰੀ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਝ ਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ