ਪੰਜਾਬ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ 1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 22, 2024 07:13 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।

ਇਸੇ ਦੌਰਾਨ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਨਵੰਬਰ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 43803 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1549 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ ਆਦਿ ਹਾਜ਼ਰ ਸਨ।

 

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ