ਅੰਮ੍ਰਿਤਸਰ-ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ, ਕੀਰਤਨ ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।
ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸਕੂਲ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਹਰ ਸਾਲ ਅਰਦਾਸ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾ ਕੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਬਿਨ੍ਹਾਂ ਕਿਸੇ ਡਰ-ਭੈਅ ਤੋਂ ਸਖਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਨੂੰ ਜੀ ਆਇਆ ਆਖਦਿਆਂ ਮਿਹਨਤ ਕਰਕੇ ਆਪਣੇ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਆ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।