ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | April 25, 2024 08:36 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।

ਸ. ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਲਈ ਮੰਡੀਆਂ ਚ ਰੁਲਣ ਨਹੀਂ ਦਿੱਤਾ: ਮੀਤ ਹੇਅਰ

ਸੀਬਾ ਦੇ ਐਨ.ਸੀ.ਸੀ. ਯੂਨਿਟ ਨੇ ਸਿਖਲਾਈ ਕੈਂਪ ਲਾਇਆ ਤਿੰਨ ਕੈਡਿਟਾਂ ਨੂੰ ਮਿਲੀ ਸਕਾਲਰਸ਼ਿਪ

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਨਿੰਦਣਯੋਗ ਨੇ ਪਹੁੰਚਾਈ ਸਿੱਖ ਭਾਵਨਾਵਾਂ ਨੂੰ ਠੇਸ -ਧਾਮੀ

ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ

ਮੰਦਰ ਦੇ ਪੁਜਾਰੀਆਂ ਵੱਲੋਂ ਨੌਜਵਾਨ ਦਾ ਕਤਲ; ਲਾਸ਼ ਹਵਨਕੁੰਡ ਹੇਠ ਦਬਾਈ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ 

ਮੰਡੀਆਂ ਵਿਚ ਪਹੁੰਚੀ ਕਣਕ ਦੀ 98 ਫੀਸਦੀ ਤੋਂ ਵਧੇਰੇ ਕਣਕ ਦੀ ਹੋ ਚੁੱਕੀ ਹੈ ਖਰੀਦ—ਵਧੀਕ ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ