ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | April 28, 2024 09:55 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਲੋਕ ਸਭਾ ਚੋਣਾਂ: ਪ੍ਰਨੀਤ ਕੌਰ ਸੋਮਵਾਰ ਨੂੰ ਪਟਿਆਲਾ ਸੀਟ ਲਈ ਨਾਮਜ਼ਦਗੀ ਭਰਨਗੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ  ਰਿਪੋਰਟ ਮੰਗੀ

ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਂ ਮਾਤਾ ਗੁਜਰੀ ਦੇ ਨਾਂ 'ਤੇ ਰੱਖਿਆ ਜਾਵੇਗਾ: ਡਾ: ਸੁਭਾਸ਼ ਸ਼ਰਮਾ

ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ-ਸੁਭਾਸ਼ ਸ਼ਰਮਾ

ਛੀਨਾ ਨੇ ਪਦਮਸ੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਕੀਤਾ ਦੁਖ ਦਾ ਇਜ਼ਹਾਰ

ਐਡਵੋਕੇਟ ਧਾਮੀ ਨੇ ਸ. ਸੁਰਜੀਤ ਸਿੰਘ ਪਾਤਰ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ

ਖ਼ਾਲਸਾ ਕਾਲਜ ਦਾ ਬ੍ਰਿਗੇਡੀਅਰ ਬਾਵਾ ਨੇ ਕੀਤਾ ਦੌਰਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ

ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ 'ਤੇ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ- ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ ਦੇ ਲੋਕਲ ਉਮੀਦਵਾਰ ਹੋਣ ਦਾ ਮੀਤ ਹੇਅਰ ਨੂੰ ਮਿਲ ਰਿਹਾ ਹੈ ਵੱਡਾ ਫਾਇਦਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ