ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

ਕੌਮੀ ਮਾਰਗ ਬਿਊਰੋ | April 28, 2024 09:56 PM

ਚੰਡੀਗੜ੍ਹ-ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

WhatsApp ਚੈਨਲ ਦਾ ਲਿੰਕ:

https://whatsapp.com/channel/0029VaXAfbp2975C6NZL2G02

Have something to say? Post your comment

 

ਪੰਜਾਬ

ਲੋਕ ਸਭਾ ਚੋਣਾਂ: ਪ੍ਰਨੀਤ ਕੌਰ ਸੋਮਵਾਰ ਨੂੰ ਪਟਿਆਲਾ ਸੀਟ ਲਈ ਨਾਮਜ਼ਦਗੀ ਭਰਨਗੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ  ਰਿਪੋਰਟ ਮੰਗੀ

ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਂ ਮਾਤਾ ਗੁਜਰੀ ਦੇ ਨਾਂ 'ਤੇ ਰੱਖਿਆ ਜਾਵੇਗਾ: ਡਾ: ਸੁਭਾਸ਼ ਸ਼ਰਮਾ

ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ-ਸੁਭਾਸ਼ ਸ਼ਰਮਾ

ਛੀਨਾ ਨੇ ਪਦਮਸ੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਕੀਤਾ ਦੁਖ ਦਾ ਇਜ਼ਹਾਰ

ਐਡਵੋਕੇਟ ਧਾਮੀ ਨੇ ਸ. ਸੁਰਜੀਤ ਸਿੰਘ ਪਾਤਰ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ

ਖ਼ਾਲਸਾ ਕਾਲਜ ਦਾ ਬ੍ਰਿਗੇਡੀਅਰ ਬਾਵਾ ਨੇ ਕੀਤਾ ਦੌਰਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ

ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ 'ਤੇ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ- ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ ਦੇ ਲੋਕਲ ਉਮੀਦਵਾਰ ਹੋਣ ਦਾ ਮੀਤ ਹੇਅਰ ਨੂੰ ਮਿਲ ਰਿਹਾ ਹੈ ਵੱਡਾ ਫਾਇਦਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ