ਪੰਜਾਬ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | April 29, 2024 09:01 PM

ਸਰਦੂਲਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਛੱਡਣ ਦੇ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢ ਦਿੱਤੀ ਸੀ ਅਤੇ ਉਹਨਾਂ ਨੇ ਆਪਣੇ ਹੀ ਬੰਦੇ ਲਗਾ ਕੇ ਅਕਾਲੀ ਦਲ ’ਤੇ ਬੇਅਦਬੀਆਂ ਕਰਨ ਦੇ ਦੋਸ਼ ਲਗਾ ਦਿੱਤੇ।

ਅਕਾਲੀ ਦਲ ਦੇ ਪ੍ਰਧਾਨ, ਜੋ ਇਥੇ ਪਾਰਟੀ ਦੇ ਉਮੀਦਵਾਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਜਿਹਨਾਂ ਨੇ 8 ਸਾਲ ਪਹਿਲਾਂ ਅਕਾਲੀ ਦਲ ’ਤੇ ਬੇਅਦਬੀਆਂ ਕਰਵਾਉਣ ਦੇ ਦੋਸ਼ ਲਗਾਏ ਉਹਨਾਂ ਵਿਚ ਅਖੌਤੀ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਸੀ ਜੋ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਅਤੇ ਕਮਜ਼ੋਰ ਕਰਨ ਲਈ ਇਕ ਲੁਕਵੇਂ ਏਜੰਡੇ ਤਹਿਤ ਕੰਮ ਕੀਤਾ ਗਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਨਿਸ਼ਕਾਮ ਸੇਵਾ ਕੀਤੀ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੇ ਆਗੂਆਂ ਨੂੰ 16 ਸਾਲਾਂ ਤੱਕ ਤਾਮਿਲਨਾਡੂ, ਕੋਇੰਬਟੂਰ ਤੇ ਪੰਚਮੜ੍ਹੀ ਵਰਗੀਆਂ ਥਾਵਾਂ ’ਤੇ ਜੇਲ੍ਹਾਂ ਵਿਚ ਰੱਖਿਆ ਗਿਆ। ਬਾਦਲ ਸਾਹਿਬ ਨੇ ਤਾਂ ਆਪਣੀ ਧੀ ਦੇ ਵਿਆਹ ਵਿਚ ਸ਼ਾਮਲ ਹੋਣ ਵਾਸਤੇ ਵੀ ਜ਼ਮਾਨਤ ਨਹੀਂ ਮੰਗੀ।

ਸਰਦਾਰ ਬਾਦਲ ਨੇ ਭਾਜਪਾ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮਹਾਰਾਸ਼ਟਰ ਵਿਚ ਭਾਜਪਾ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਬੋਰਡ ਨਾਲ ਛੇੜਛਾੜ ਕਰ ਕੇ ਇਸ ਵਿਚ 12 ਸਰਕਾਰੀ ਮੈਂਬਰ ਨਾਮਜ਼ਦ ਕਰ ਲਏ ਤਾਂ ਜੋ ਇਸ ’ਤੇ ਕਬਜ਼ਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਕੰਟਰੋਲ ਹੇਠ ਦਿੱਲੀ ਕਮੇਟੀ ਵਰਗੀਆਂ ਸੰਸਥਾਵਾਂ ਜਿਹਨਾਂ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਕਬਜ਼ਾ ਹੈ, ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਧਰਨਾ ਲਾਉਣ ਵਾਲੇ ਕਿਸਾਨਾਂ ਨੂੰ ਲੰਗਰ ਦੇਣ ਤੋਂ ਵੀ ਇਨਕਾਰੀ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਆਪ ਸਰਕਾਰ ’ਤੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਭਾਜਪਾ ਦੀ ਬੀ ਟੀਮ ਵਾਂਗੂ ਕੰਮ ਕਰ ਰਹੇ ਹਨ ਅਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਮੁੜ ਬਣਨ ’ਤੇ ਪੰਜਾਬ ਵਿਚ ਭਾਜਪਾ ਦੇ ਮੁੱਖ ਮੰਤਰੀ ਬਣਨ ਲਈ ਤਿਆਰ ਬੈਠੇ ਹਨ।

ਸਰਦਾਰ ਬਾਦਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਕਿਹਾ ਕਿ ਪਾਰਟੀ ਦਾ ਮਾਣ ਸਨਮਾਨ ਵੱਕਾਰ ’ਤੇ ਲੱਗਾ ਹੈ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਆਪਣੇ ਸਿਧਾਂਤਾਂ ’ਤੇ ਡਟੀ ਰਹੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਅਸੀਂ ਭਾਜਪਾ ਦਾ ਸਾਥ ਇਸ ਕਰ ਕੇ ਛੱਡਿਆ ਕਿਉਂਕਿ ਉਹ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸੀ। ਉਹਨਾਂ ਕਿਹਾ ਕਿ ਹੁਣ ਵੀ ਅਸੀਂ ਭਾਜਪਾ ਨਾਲ ਗਠਜੋੜ ਨਾ ਕਰਨ ਦਾ ਫੈਸਲਾ ਇਸ ਕਰ ਕੇ ਲਿਆ ਕਿਉਂਕਿ ਉਹ ਸਿੱਖ ਪੰਥ ਤੇ ਪੰਜਾਬ ਨੂੰ ਨਿਆਂ ਨਹੀਂ ਦੇ ਰਹੀ ਸੀ।

ਵੋਟਰਾਂ ਨੂੰ ਕੀਤੀ ਭਾਵੁਕ ਅਪੀਲ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਕਾਂਗਰਸ ਨੂੰ ਵੋਟਾਂ ਨਾ ਪਾਉਣ। ਉਹਨਾਂ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਇਹ ਉਹੀ ਦਿਹਾੜਾ ਹੈ ਜਿਸ ਦਿਨ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੇ ਫਿਰ ਹੋਏ ਸਿੱਖ ਕਤਲੇਆਮ ਨੂੰ ਕਦੇ ਭੁੱਲ ਨਹੀਂ ਸਕਦਾ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਮਾਨਸਾ ਨੂੰ ਸੂਬੇ ਵਿਚ ਸਭ ਤੋਂ ਪਛੜਿਆ ਮੰਨਿਆ ਜਾਂਦਾ ਸੀ ਤੇ ਅਕਾਲੀ ਦਲ ਦੇ ਰਾਜ ਵਿਚ ਇਥੇ ਕਈ ਗੁਣਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ ਭਾਵੇਂ ਸੜਕਾਂ ਹੋਣ, ਸਿੰਜਾਈ ਚੈਨਲ ਹੋਣ ਜਾਂ ਮੰਡੀਆਂ ਹੋਣ ਇਹ ਸਭ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਬਣੇ ਹਨ।

ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਦਿਲਰਾਜ ਸਿੰਘ ਭੂੰਦੜ ਤੇ ਬੀਬੀ ਹਰਗੋਬਿੰਦ ਕੌਰ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ 

ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ: ਜਤਿੰਦਰ ਜੋਰਵਾਲ

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ, ਲੋਕਾਂ ਦੀ ਭਲਾਈ ਲਈ ਕੀਤੀ ਅਰਦਾਸ

ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ: ਮੀਤ ਹੇਅਰ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

ਗੁਰਜੀਤ ਸਿੰਘ ਤਲਵੰਡੀ ਨੂੰ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਲਾਇਆ

ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ: ਹਰਸਿਮਰਤ ਕੌਰ ਬਾਦਲ

ਬੀਬੀ ਹਰਜਿੰਦਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਬੰਨੇ ਉਸਤਤ ਦੇ ਪੁੱਲ

ਮੁਲਕ ਵਿਚੋਂ ਮਹਿੰਗਾਈ, ਬੇਰੋਜ਼ਗਾਰੀ ਅਤੇ ਗਰੀਬੀ ਦੇ ਖ਼ਾਤਮੇ ਲਈ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉ-ਬਲਬੀਰ ਸਿੱਧੂ